ਕੇਂਦਰ ਸਰਕਾਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਨੂੰ ਮਨਜ਼ੂਰੀ ਮਿਲ ਗਈ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀ ਸਕਿਓਰਿਟੀ ਨੂੰ ਘੱਟ ਕੀਤਾ ਗਿਆ ਸੀ ਤੇ ਬਾਅਦ ਵਿਚ ਵਿਰੋਧ ਦੇ ਬਾਅਦ ਸੁਰੱਖਿਆ ਨੂੰ ਬਹਾਲ ਵੀ ਕੀਤਾ ਗਿਆ ਸੀ ਜਿਸ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲੈਣ ਤੋਂ ਇਨਕਾਰ ਕਰ ਦਿੱਤਾ ਸੀ।
ਜਥੇਦਾਰ ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੇ ਛੇ ਅਧਿਕਾਰੀ ਤਾਇਨਾਤ ਸਨ ਜਿਨ੍ਹਾਂ ਵਿਚੋਂ 3 ਨੂੰ ਪੰਜਾਬ ਸਰਕਾਰ ਵੱਲੋਂ ਵਾਪਸ ਬੁਲਾ ਲਿਆ ਗਿਆ ਸੀ ਤੇ ਇਸ ਤੋਂ ਬਾਅਦ ਜਥੇਦਾਰ ਹਰਪ੍ਰੀਤ ਸਿੰਘ ਨੇ ਬਾਕੀ ਬਚੇ 3 ਸੁਰੱਖਿਆ ਮੁਲਾਜ਼ਮਾਂ ਨੂੰ ਸਵੈ-ਇੱਛਾ ਨਾਲ ਵਾਪਸ ਕਰਨ ਦਾ ਐਲਾਨ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਸਕਿਓਰਿਟੀ ਵਾਪਸ ਲਏ ਜਾਣ ‘ਤੇ ਜਥੇਦਾਰ ਹਰਪ੍ਰੀਤ ਸਿੰਘ ਨੇ ਪੰਜਾਬੀ ਦੀ ਕਹਾਵਤ ਬੋਲਦਿਆਂ ਕਿਹਾ ਸੀ ਕਿ ‘ਭਲਾ ਹੋਇਆ ਮੇਰਾ ਚਰਖਾ ਟੁੱਟਾ, ਜਿੰਦ ਅਜਾਬੋਂ ਛੁੱਟੀ। ਉਨ੍ਹਾਂ ਕਿਹਾ ਕਿ ਖਾਲਸਾ ਪੰਥ, ਸਾਡੇ ਸਿੱਖ ਨੌਜਵਾਨ ਸਕਿਓਰਿਟੀ ਲਈ ਕਾਫੀ ਹਨ। ਸਾਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਸੁਰੱਖਿਆ ਨਹੀਂ ਚਾਹੀਦੀ। ਉਨ੍ਹਾਂ ਦੱਸਿਆ ਕਿ ਇਸ ਵਿਚ ਕੋਈ ਦਿੱਕਤ ਵਾਲੀ ਗੱਲ ਨਹੀਂ ਹੈ।