ਕੇਂਦਰ ਸਰਕਾਰ ਨੇ ਕਿਸਾਨਾਂ ਲਈ MSP ਤੇ ਖੇਤੀ ਦੇ ਹੋਰ ਮੁੱਦਿਆਂ ਨੂੰ ਲੈ ਕੇ ਇੱਕ 29 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿੱਚ MSP ਨੂੰ ਵੱਧ ਪ੍ਰਭਾਵੀ ਤੇ ਹੋਰ ਖੇਤੀ ਮੁੱਦਿਆਂ ‘ਤੇ ਚਰਚਾ ਕੀਤੀ ਜਾਏਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਕਿਸਾਨ ਨਾਲ ਕੀਤੇ ਵਾਅਦੇ ਮੁਤਾਬਕ MSP ‘ਤੇ ਬਣਾਈ ਗਈ ਕਮੇਟੀ ਵਿੱਚ ਪੰਜਾਬ ਨੂੰ ਨੁਮਾਇੰਦਗੀ ਨਾ ਦੇਣ ਦੀ ਨਿਖੇਧੀ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਫ਼ਸਲੀ ਚੱਕਰ ਅਤੇ ਕਰਜ਼ੇ ‘ਚ ਡੁੱਬਿਆ ਪਿਆ ਹੈ। MSP ਸਾਡਾ ਕਨੂੰਨੀ ਅਧਿਕਾਰ ਹੈ। ਕੇਂਦਰ ਨੂੰ MSP ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣੀ ਚਾਹੀਦੀ ਹੈ।
ਦੱਸ ਦੇਈਏ ਕਿ ਕੇਂਦਰ ਸਰਕਾਰ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਕਮੇਟੀ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ, ਇਸ ਵਿੱਚ ਪੰਜਾਬ, ਹਰਿਆਣਾ ਤੇ ਯੂਪੀ ਦੇ ਕਿਸਾਨਾਂ ਵੱਲੋਂ ਕਿਸੇ ਨੁਮਾਇੰਦਿਆਂ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇਨ੍ਹਾਂ ਰਾਜਾਂ ਵਿੱਚ ਹੀ ਵਧੇਰੇ ਖੇਤੀ ਕੀਤੀ ਜਾਂਦੀ ਹੈ। ਅੰਦੋਲਨ ਵਿੱਚ ਜ਼ਿਆਦਾਤਰ ਕਿਸਾਨ ਇੱਥੋਂ ਦੇ ਸਨ। ਸੰਯੁਕਤ ਕਿਸਾਨ ਮੋਰਚੇ (SKM) ਨੇ ਇਸ ਦੀ ਨਿਖੇਧੀ ਕੀਤੀ ਹੈ।
ਇਹ ਵੀ ਪੜ੍ਹੋ : ਚਾਵਲ, ਆਟਾ ਤੇ ਦਾਲ ਸਣੇ ਇਨ੍ਹਾਂ 14 ਚੀਜ਼ਾਂ ‘ਤੇ ਨਹੀਂ ਲੱਗੇਗਾ GST, ਪਰ ਹੋਵੇਗੀ ਇਹ ਸ਼ਰਤ
ਐੱਸ.ਕੇ.ਐੱਮ. ਦਾ ਕਹਿਣਾ ਹੈ ਕਿ ਇਹ ਕਮੇਟੀ ਐਮਐਸਪੀ ਲਈ ਨਹੀਂ ਹੈ। ਪਹਿਲਾਂ ਤੋਂ ਉਪਲਬਧ MSP ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ। ਇਸ ਕਮੇਟੀ ਕੋਲ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਦੀ ਸ਼ਕਤੀ ਵੀ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: