ਕੇਂਦਰ ਸਰਕਾਰ ਨੇ ਪਹਿਲਾਂ ਹੀ ਪੰਜਾਬ ਨੂੰ ਆਯੁਸ਼ਮਾਨ ਯੋਜਨਾ ਅਧੀਨ ਫੰਡ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਹੁਣ ਸੂਬੇ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਨੂੰ ਰੋਕਣ ਕਾਰਨ ਪੰਜਾਬ ਮੰਡੀ ਬੋਰਡ ਮਾਲੀ ਸੰਕਟ ਵਿੱਚ ਘਿਰ ਗਿਆ ਹੈ। ਸੂਤਰਾਂ ਮੁਤਾਬਕ ਪੰਜਾਬ ਮੰਡੀ ਬੋਰਡ ਚਾਰ ਬੈਂਕਾਂ ਤੋਂ ਲਏ ਕਰਜ਼ੇ ਦੀ ਕਿਸ਼ਤ ਨਹਂ ਚੁਕਾ ਸਕਿਆ ਹੈ। ਦਸੰਬਰ ਮਹੀਨੇ ਦੀ ਕਿਸ਼ਤ ਨਹੀਂ ਚੁਕਾ ਸਕਿਆ ਹੈ। ਦਸੰਬਰ ਮਹੀਨੇ ਦੀ ਕਿਸ਼ਤ ਨਾ ਚੁਕਾਉਣ ਕਰਕੇ ਪੰਜਾਬ ਮੰਡੀ ਬੋਰਡ ਹੁਣ ਡਿਫਾਲਟਰ ਹੋ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਪੰਜਾਬ ਮੰਡੀ ਬੋਰਡ ਵੱਲੋਂ ਚੁੱਕੇ ਗਏ ਕਰਜ਼ੇ ਦੀ ਰਕਮ ਵਿੱਚੋਂ ਚਾਰ ਹਜ਼ਾਰ ਕਰੋੜ ਰੁਪਏ ਦੇ ਫੰਡ ਕਿਸਾਨਾਂ ਦੀ ਕਰਜ਼ਾ ਮੁਆਫੀ ਦੀ ਸਕੀਮ ਲਈ ਇਸਤੇਮਾਲ ਕੀਤੇ ਗਏ ਸਨ।
ਇਸ ਤੋਂ ਇਲਾਵਾ ਬਾਕੀ 650 ਕਰੋੜ ਰੁਪਏ ਲਿੰਕ ਰੋਡ ਦੀ ਮੁਰੰਮਤ ‘ਤੇ ਖਰਚ ਕੀਤੇ ਗਏ ਸਨ। ਪੰਜਾਬ ਮੰਡੀ ਬੋਰਡ ਵੱਲੋਂ ਚੁੱਕੇ ਕੁਲ 4650 ਕਰੋੜ ਰੁਪਏ ਦੀ ਕਰਜ਼ੇ ਦੀ ਰਕਮ 5500 ਕਰੋੜ ਰੁਪਏ ਹੋ ਚੁੱਕੀ ਹੈ। ਅਜਿਹੇ ਵਿੱਚ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਨੂ ੰਰੋਕਣ ਕਾਰਨ ਪੰਜਬਾ ਮੰਡੀ ਬੋਰਡ ਮਾਲੀ ਸੰਕਟ ਵਿੱਚ ਘਿਰਿਆ ਹੋਇਆ ਹੈ ਤੇ ਪੰਜਾਬ ਮੰਡੀ ਬੋਰਡ ਚਾਰ ਬੈਂਕਾਂ ਤੋਂ ਲਏ ਗਏ ਕਰਜ਼ੇ ਨੂੰ ਬੰਦ ਨਹੀਂ ਕਰ ਸਕਿਆ।
ਇਹ ਵੀ ਪੜ੍ਹੋ : PUDA ਦੇ 12 ਮੁਲਾਜ਼ਮਾਂ ਨੂੰ ਨੋਟਿਸ, ਕੰਮ ‘ਚ ਲਾਪਰਵਾਹੀ ਵਰਤਣ ‘ਤੇ ਮਾਨ ਸਰਕਾਰ ਦਾ ਐਕਸ਼ਨ
ਇਸ ਵਿਚਾਲੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਅਜੇ ਤੱਕ ਲਿੰਕ ਰੋਡ ਲਈ ਪੰਜਾਬ ਵਿੱਚ 3200 ਕਰੋੜ ਰੁਪਏ ਜਾਰੀ ਨਹੀਂ ਕੀਤੇ ਹਨ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਫੰਡ ਦੀ ਯੂਨੀਅਨ ਮੰਤਰੀ ਤੋਂ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੇਲੇ ਯੋਜਨਾ ਵਿੱਚ 4,000 ਕਰੋੜ ਰੁਪਏ ਖਰਚ ਕੀਤੇ ਗਏ ਸਨ। ਦੂਜੇ ਪਾਸੇ ਲਿੰਕ ਰੋਡ ਦੀ ਮੁਰੰਮਤ ‘ਤੇ ਬਾਕੀ 650 ਕਰੋਰ ਰੁਪਏ ਖਰਚ ਹੋਏ ਸਨ। ਪੰਜਾਬ ਮੰਡੀ ਬੋਰਡ ਦਾ ਕਰਜ਼ਾ 5,500 ਕਰੋੜ ਰੁਪਏ ਹੋ ਗਏ ਹਨ। ਇਨ੍ਹਾਂ ਵਿੱਚੋਂ 4,650 ਕਰੋੜ ਰੁਪਏ ਦਾ ਕਰਜ਼ਾ ਅਤੇ ਹੋਰ ਵਿਆਜ ਸ਼ਾਮਲ ਹੈ।
ਵੀਡੀਓ ਲਈ ਕਲਿੱਕ ਕਰੋ -: