ਕੇਂਦਰ ਵੱਲੋਂ ਪੰਜਾਬ ਤੇ ਹਰਿਆਣਾ ਵਿਚ ਝੋਨੇ ਦੀ ਖਰੀਦ ਅੱਜ ਤੋਂ ਸ਼ੁਰੂ ਕਰਨ ਦਾ ਫੈਸਲਾ ਦੇ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਪਹਿਲਾਂ ਖਰੀਦ ਦੀ ਤਾਰੀਖ ਵਧਾ ਦਿੱਤੀ, ਫਿਰ ਆੜ੍ਹਤੀਆਂ ਨੇ ਕਿਸਾਨਾਂ ਦਾ ਸਮਰਥਨ ਕੀਤਾ ਅਤੇ ਮੰਡੀ ਵਿੱਚ ਖਰੀਦ ਬੰਦ ਕਰ ਦਿੱਤੀ, ਜਿਸ ਤੋਂ ਬਾਅਦ ਕਿਸਾਨਾਂ ਨੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਘਰ ਸਵੇਰੇ 12 ਵਜੇ ਤੋਂ ਧਰਨਾ ਦਿੱਤਾ, ਜਿਸ ਦੇ ਸਿੱਟੇ ਵਜੋਂ ਸੂਬਾਈ ਸਰਕਾਰ ਨੇ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ। ਜਿਸ ਤੋਂ ਬਾਅਦ ਕਿਸਾਨਾਂ ਨੇ ਰਾਤ 8 ਵਜੇ ਧਰਨਾ ਸਮਾਪਤ ਕਰ ਦਿੱਤਾ। ਆੜ੍ਹਤੀਆਂ ਨੇ ਵੀ ਐਤਵਾਰ ਤੋਂ ਝੋਨਾ ਖਰੀਦਣ ਦਾ ਐਲਾਨ ਕੀਤਾ।
ਦੱਸ ਦਈਏ ਕਿ ਝੋਨੇ ਦੀ ਖਰੀਦ ਵਿੱਚ ਦੇਰੀ ਕਾਰਨ ਨਾਰਾਜ਼ ਕਿਸਾਨ ਡੀਸੀ ਦਫਤਰ ਵਿੱਚ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਸਨ, ਪਰ 2 ਅਕਤੂਬਰ ਨੂੰ ਮਹਾਤਮਾ ਗਾਂਧੀ ਦੇ ਜਨਮ ਦਿਵਸ ਦੇ ਕਾਰਨ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਕੋਠੀ ਵਿੱਚ ਪਹੁੰਚ ਗਏ ਸਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਐਤਵਾਰ ਨੂੰ ਝੋਨੇ ਦੀ ਖਰੀਦ ਸਹੀ ਢੰਗ ਨਾਲ ਸ਼ੁਰੂ ਨਾ ਹੋ ਸਕੀ ਤਾਂ ਕਿਸਾਨਾਂ ਦਾ ਧਰਨਾ ਮੁੜ ਸ਼ੁਰੂ ਹੋ ਜਾਵੇਗਾ।
ਇਹ ਵੀ ਪੜ੍ਹੋ : ਅਮਰਿੰਦਰ ਦੇ ਸੱਤਾ ਤੋਂ ਬਾਹਰ ਹੁੰਦਿਆਂ ਹੀ ਚੰਨੀ ਸਰਕਾਰ ਨੇ ਇਸ ਮੰਤਰੀ ਦੇ ਭਾਣਜੇ ਨੂੰ ਲਗਾਇਆ ਮੋਹਾਲੀ ਦਾ ਨਵਾਂ SSP
ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਹੋਵੇ ਜਾਂ ਫਿਰ ਸੂਬਾ ਸਰਕਾਰ ਦੋਵੇਂ ਹੀ ਕਿਸਾਨਾਂ ਪ੍ਰਤੀ ਗੰਭੀਰ ਨਹੀਂ ਹਨ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਬੁਲਾਰੇ ਜਤਿੰਦਰ ਸਿੰਘ ਛੀਨਾ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਪਹਿਲਾਂ ਹੀ ਕਿਸਾਨਾਂ ਨੂੰ ਤਬਾਹ ਕਰਨ ‘ਤੇ ਤੁਲੀ ਹੋਈ ਹੈ ਅਤੇ ਹੁਣ ਸੂਬਾ ਸਰਕਾਰ ਵੀ ਉਸੇ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੀ ਹੈ। ਸ਼ਨੀਵਾਰ ਨੂੰ 1 ਘੰਟਾ ਭਾਰੀ ਮੀਂਹ ਕਾਰਨ ਲੱਖਾਂ ਰੁਪਏ ਦਾ ਝੋਨਾ ਅਨਾਜ ਮੰਡੀਆਂ ਵਿੱਚ ਰੁੜ ਗਿਆ। ਤਰਨ ਤਾਰਨ ਦੀ ਦਾਣਾ ਮੰਡੀ ਵਿੱਚ 91142 ਕੁਇੰਟਲ 1509 ਬਾਸਮਤੀ ਅਤੇ 27 ਹਜ਼ਾਰ ਕੁਇੰਟਲ ਪਰਮਲ ਪਹੁੰਚਿਆ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਖਰੀਦ ਵਿੱਚ ਦੇਰੀ ਕਾਰਨ ਉਨ੍ਹਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ।