ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਵੀਰਵਾਰ ਨੂੰ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਲਾਲ ਕਿਲ੍ਹੇ ਵਿੱਚ ਬੀਤੇ ਦਿਨੀਂ ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ। 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਿਲ ਹੋਏ। ਇਸ ਮੌਕੇ ਪੀਐੱਮ ਮੋਦੀ ਨੇ ਲਾਲ ਕਿਲ੍ਹੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਦਿਆਂ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤੀ।
ਬਹੁਤ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਗੁਰੂ ਕਾ ਮਹਿਲ ਵਿਚ ਨਤਮਸਤਕ ਹੋ ਕੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਸਥਾਨ ਗੁਰਦੁਆਰਾ ਗੁਰੂ ਕਾ ਮਹਲ ਵਿਚ ਸਵੇਰ ਤੋਂ ਦੇਰ ਰਾਤ ਤੱਕ ਧਾਰਮਿਕ ਦੀਵਾਨ ਚੱਲਦੇ ਰਹੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੰਜੀ ਸਾਹਿਬ ਦੀਵਾਨ ਹਾਲ ਵਿਚ ਆਯੋਜਿਤ ਪ੍ਰੋਗਰਾਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਐੱਸਜੀਪੀਸੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਸਣੇ ਵੱਖ-ਵੱਖ ਸ਼ਖਸੀਅਤਾਂ ਨੇ ਹਿੱਸਾ। ਇਸ ਮੌਕੇ ਸਾਰਿਆਂ ਵੱਲੋਂ ਸੰਯੁਕਤ ਤੌਰ ‘ਤੇ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ ਸਿੱਖਾਂ ਦੇ ਪੈਂਡਿੰਗ ਮਾਮਲਿਆਂ ਨੂੰ ਜਲਦ ਹੱਲ ਕਰੇ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਇਹ ਵੀ ਪੜ੍ਹੋ : ਪੰਜਾਬ ‘ਚ ਕੋਰੋਨਾ ਨੇ ਫੜ੍ਹੀ ਰਫ਼ਤਾਰ, 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਨਵੀਆਂ ਪਾਬੰਦੀਆਂ ਲਾਗੂ
ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਾ ਉਦੇਸ਼ ਹਰ ਕਿਸੇ ਨੂੰ ਆਪਣੇ ਇਸ਼ਟ ਦੀ ਪੂਜਾ ਕਰਨ ਦਾ ਅਧਿਕਾਰ ਦੇਣਾ ਸੀ ਪਰ ਅੱਜ ਦੇਸ਼ ਵਿੱਚ ਗੁਰੂ ਸਾਹਿਬ ਦੀ ਸੋਚ ਦੇ ਉਲਟ ਘੱਟ ਗਿਣਤੀਆਂ ਦੀਆਂ ਧਾਰਮਿਕ ਆਸਥਾਵਾਂ ਨੂੰ ਦਬਾਇਆ ਜਾ ਰਿਹਾ ਹੈ। ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਸਿੱਖਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ। ਸਿੱਖਾਂ ਦੇ ਮਾਮਲੇ ਹੱਲ ਹੋਣੇ ਚਾਹੀਦੇ ਹਨ ਤਾਂ ਕਿ ਉਨ੍ਹਾਂ ਦਾ ਕੇਂਦਰ ਸਰਕਾਰ ਪ੍ਰਤੀ ਵਿਸ਼ਵਾਸ ਬਹਾਲ ਹੋ ਸਕੇ। ਵਿਦੇਸ਼ ਵਿਚ ਬੈਠੇ ਕੁਝ ਪੰਥ ਵਿਰੋਧੀ ਗੁਰਬਾਣੀ ਨੂੰ ਤੋੜ-ਮੋਰੜ ਕੇ ਪੇਸ਼ ਕਰ ਰਹੇ ਹਨ। ਇਸ ਮੁੱਦੇ ‘ਤੇ ਅਕਾਲ ਤਖਤ ਸਾਹਿਬ ਵੱਲੋਂ ਠੋਸ ਫੈਸਲਾ ਲਿਆ ਜਾਵੇਗਾ।