ਫਿਲੌਰ : ਵਿਧਾਨ ਸਭਾ ਹਲਕਾ ਫਿਲੌਰ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਖਿਲਾਫ ਕਿਸਾਨਾਂ, ਮਜ਼ਦੂਰਾਂ ਅਤੇ ਮਿਹਨਤਕਸ਼ ਲੋਕਾਂ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅੱਜ ਜਿੱਤ ਹੋ ਗਈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੇ ਸੰਘਰਸ਼ ਅੱਗੇ ਝੁਕਦਿਆਂ ਤਿੰਨੇ ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ ਕਰ ਦਿੱਤਾ। ਇਸ ਐਲਾਨ ਨਾਲ ਦੇਸ਼ ਭਰ ਦੇ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ਼ ਇਹ ਸੰਘਰਸ਼ ਪੰਜਾਬੀਆਂ ਵੱਲੋਂ ਸ਼ੁਰੂ ਕੀਤਾ ਗਿਆ ਸੀ ਤੇ ਬਾਅਦ ਵਿਚ ਪੂਰੇ ਦੇਸ਼ ਵਿਚ ਫੈਲ ਗਿਆ ਤੇ ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰਾਂ ‘ਤੇ ਤੰਬੂ ਗੱਡ ਕੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸੰਘਰਸ਼ ਦੌਰਾਨ ਕਿਸਾਨਾਂ ਨੇ ਕੜਾਕੇ ਦੀਆਂ ਠੰਡਾਂ ਅਤੇ ਧੁੱਪਾਂ, ਹਨੇਰੀਆਂ ਤੇ ਭਾਰੀ ਬਾਰਿਸ਼ਾਂ ਦਾ ਸਾਹਮਣਾ ਕੀਤਾ ਤੇ ਸੈਂਕੜੇ ਕਿਸਾਨਾਂ ਨੇ ਆਪਣੀਆਂ ਸ਼ਹੀਦੀਆਂ ਦਿੱਤੀਆਂ।
ਇਹ ਜਿੱਤ ਸਮੂਹ ਦੇਸ਼ ਵਾਸੀਆਂ, ਕਿਸਾਨਾਂ, ਮਜ਼ਦੂਰਾਂ ਤੇ ਮਿਹਨਤਕਸ਼ ਲੋਕਾਂ ਦੀ ਹੈ ਜਿਨਾਂ ਨੇ ਇਸ ਕਿਸਾਨੀ ਸੰਘਰਸ਼ ਵਿਚ ਆਪਣਾ ਯੋਗਦਾਨ ਦਿੱਤਾ ਤੇ ਕਿਸਾਨਾਂ ਦੇ ਸੰਘਰਸ਼ ਦੀ ਇਹ ਜਿੱਤ ਦੁਨੀਆਂ ਦੇ ਇਤਿਹਾਸ ਵਿਚ ਹਮੇਸ਼ਾ ਯਾਦ ਰਹੇਗੀ।