ਦੇਸ਼ ਵਿੱਚ ਕੋਰੋਨਾ ਦੇ ਹਾਲਾਤ ਹੁਣ ਕਾਬੂ ਵਿਚ ਹਨ। ਦੇਸ਼ ਵਿੱਚ ਇਸ ਵੇਲੇ 30 ਹਜ਼ਾਰ ਤੋਂ ਵੀ ਘੱਟ ਐਕਟਿਵ ਕੇਸ ਹਨ ਪਰ ਇਸ ਵੇਲੇ ਚੀਨ ਸਣੇ ਦੱਖਣੀ, ਪੂਰਬੀ ਏਸ਼ੀਆ ਤੇ ਯੂਰਪੀ ਦੇਸ਼ਾਂ ਵਿੱਚ ਜਿਸ ਤਰ੍ਹਾਂ ਕੋਰੋਨਾ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ, ਉਸ ਨੇ ਭਾਰਤ ਸਰਕਾਰ ਨੂੰ ਅਲਰਟ ਕਰ ਦਿੱਤਾ ਹੈ।
ਵੀਰਵਾਰ ਨੂੰ ਕੇਂਦਰ ਸਰਕਾਰ ਨੇ ਚੀਨ ਤੇ ਯੂਰਪੀ ਦੇਸ਼ਾਂ ਵਿੱਚ ਮਾਮਲੇ ਵਧਣ ਤੋਂ ਬਾਅਦ ਰਾਜਾਂ ਨੂੰ ਚਿੱਠੀ ਲਿਖੀ ਤੇ ਲਾਗ ਮੁੜ ਦੁਬਾਰਾ ਨਾ ਫੈਲੇ ਇਸ ਦੇ ਲਈ ਚੌਕੰਨੇ ਰਹਿਣ ਦੇ ਨਿਰਦੇਸ਼ ਦਿੱਤੇ।
ਕੋਰੋਨਾ ਲਾਗ ਦੇ ਖਤਰੇ ਨੂੰ ਵੇਖਦੇ ਹੋਏ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਸਾਰੇ ਰਾਜਾਂ ਨੂੰ ਤੇ ਕੇਂਦਰ ਸ਼ਾਸਿਤਕ ਸੂਬਿਆਂ ਤੋਂ ਇਲਾਵਾ ਮੁੱਖ ਸਕੱਤਰਾਂ, ਪ੍ਰਧਾਨ ਸਕੱਤਰਾਂ ਨੂੰ ਚਿੱਠੀ ਲਿਖ ਕੇ ਕੋਰੋਨਾ ਤੋਂ ਬਚਾਅ ਲਈ ਸਾਵਧਾਨੀ ਵਰਤਣ ਦੇ ਨਿਰਦੇਸ਼ ਦਿੱਤੇ। ਕੇਂਦਰੀ ਸਿਹਤ ਸਕੱਤਰ ਨੇ ਆਪਣੀ ਚਿੱਠੀ ਵਿੱਚ ਰਾਜਾਂ ਤੋਂ ਹਰ ਜਗ੍ਹਾ ‘ਤੇ ਫਾਈਵ ਸਟ੍ਰੇਟਜੀ ਯਾਨੀ ਟੈਸਟ, ਟਰੈਕ, ਟ੍ਰੀਟ, ਟੀਕਾਕਰਨ ਤੇ ਕੋਰੋਨਾ ਨਿਯਮਾਂ ਦੀ ਪਾਲਣਾ ‘ਤੇ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਹਨ।
ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਆਪਣੀ ਚਿੱਠੀ ਵਿੱਚ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕਿਹਾ ਹੈ ਕਿ ਜੇ ਕੋਰੋਨਾ ਦਾ ਕੋਈ ਵੇਰੀਏਂਟ ਫੈਲਦਾ ਹੈ ਤਾਂ ਸਮੇਂ ‘ਤੇ ਇਸ ਦਾ ਪਤਾ ਲਗਾਇਆ ਜਾਵੇ ਤੇ ਲੋਕਾਂ ਨੂੰ ਕੋਰੋਨਾ ਲਾਗ ਤੋਂ ਬਚਾਅ ਲਈ ਟੀਕਾਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਾਜਾਂ ਨੂੰ ਇੱਕ ਵਾਰ ਫਿਰ ਲੋਕਾਂ ਵਿੱਚ ਲੋੜੀਂਦੀ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ। ਸਾਰੀਆਂ ਜਨਤਕ ਥਾਵਾਂ, ਮੀਟਿੰਗਾਂ ਵਿੱਚ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਵੀ ਕਰਨੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -: