ਪੰਜਾਬ ਵਿੱਚ ਬੰਬੀਹਾ ਗੈਂਗ ਅਤੇ ਲਾਰੈਂਸ ਗੈਂਗ ਕਿਸੇ ਵੀ ਸਮੇਂ ਆਪਸ ਵਿੱਚ ਭਿੜ ਸਕਦੇ ਹਨ। ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਬੰਬੀਹਾ ਗੈਂਗ ਵੱਲੋਂ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਦੱਸ ਦੇਈਏ ਕਿ ਕੇਂਦਰੀ ਖੁਫੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਇਹ ਚੌਥਾ ਅਲਰਟ ਇਨਪੁਟ ਭੇਜਿਆ ਹੈ, ਜਿਸ ਨੂੰ ਲੈ ਕੇ ਪੰਜਾਬ ਪੁਲਿਸ ਵੀ ਅਲਰਟ ਹੋ ਗਈ ਹੈ।
ਮਾਸਟਰਮਾਈਂਡ ਗੈਂਗਸਟਰ ਲਾਰੈਂਸ ਦੀ ਜਾਨ ਨੂੰ ਖਤਰਾ ਹੋਣ ਕਾਰਨ ਵੀਰਵਾਰ ਨੂੰ ਖਰੜ ਦੀ ਅਦਾਲਤ ‘ਚ ਪੇਸ਼ੀ ਦੌਰਾਨ ਟਵਿੱਸਟ ਆ ਗਿਆ। ਪਹਿਲਾਂ ਪੁਲਿਸ ਨੇ ਕਿਹਾ ਕਿ ਲਾਰੇਂਸ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਅਚਾਨਕ ਉਸ ਨੂੰ ਸਖ਼ਤ ਸੁਰੱਖਿਆ ਹੇਠ ਚੁੱਪ-ਚਪੀਤੇ ਤਰੀਕੇ ਨਾਲ ਖਰੜ ਅਦਾਲਤ ਵਿੱਚ ਲਿਆਂਦਾ ਗਿਆ। ਜਿੱਥੋਂ ਉਸ ਨੂੰ ਮੁੜ 4 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ।
ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਹਿਮਾਚਲ ਦੀ ਨਾਲਾਗੜ੍ਹ ਅਦਾਲਤ ‘ਚ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ। ਜਿਸ ਵਿੱਚ ਕੌਸ਼ਲ ਚੌਧਰੀ ਨੇ ਲਿਖਿਆ ਕਿ ਨਾਲਾਗੜ੍ਹ ਦੀ ਅਦਾਲਤ ਵਿੱਚ ਗੋਲੀਬਾਰੀ ਲਾਰੈਂਸ ਗੈਂਗ ਵੱਲੋਂ ਨਹੀਂ ਬਲਕਿ ਬੰਬੀਹਾ ਗੈਂਗ ਵੱਲੋਂ ਕੀਤੀ ਗਈ ਸੀ। ਚੌਧਰੀ ਨੇ ਲਿਖਿਆ ਸੀ ਕਿ ਉਹ ਸ਼ੂਟਰ ਸੰਨੀ ਲੈਫਟੀ ਨੂੰ ਬਚਾਉਣ ਲਈ ਗਿਆ ਸੀ। ਬੰਬੀਹਾ ਗੈਂਗ ਦੇ 6 ਲੋਕਾਂ ਨੂੰ ਦਿੱਲੀ ਸਪੈਸ਼ਲ ਸੈੱਲ ਪੁਲਿਸ ਨੇ ਕਾਬੂ ਕੀਤਾ ਹੈ, ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਬੰਬੀਹਾ ਗੈਂਗ ਨੇ ਪੁਲਿਸ ਹਿਰਾਸਤ ਵਿੱਚ ਲਾਰੇਂਸ ਅਤੇ ਜੱਗੂ ਨੂੰ ਪੇਸ਼ੀ ਵੇਲੇ ਨਿਸ਼ਾਨਾ ਬਣਾਉਣਾ ਹੈ।
ਇਸ ਤੋਂ ਬਾਅਦ ਪੰਜਾਬ ਪੁਲਿਸ ਹੁਣ ਅਲਰਟ ਮੋਡ ‘ਤੇ ਆ ਗਈ ਹੈ। ਏਜੰਸੀਆਂ ਨੇ ਇਸ ਸਬੰਧੀ ਪੰਜਾਬ ਪੁਲਿਸ ਨੂੰ ਇਨਪੁਟ ਦੇ ਕੇ ਚੌਕਸ ਰਹਿਣ ਲਈ ਕਿਹਾ ਹੈ। ਇਨਪੁਟ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਨੂੰ ਚੌਕਸ ਰਹਿਣਾ ਚਾਹੀਦਾ ਹੈ, ਕਿਉਂਕਿ ਬੰਬੀਹਾ ਗੈਂਗ ਕਿਸੇ ਵੀ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਖੁਫੀਆ ਏਜੰਸੀਆਂ ਦਾ ਮੰਨਣਾ ਹੈ ਕਿ ਜੇ ਗੈਂਗਸਟਰਾਂ ਦੇ ਪੱਖ ਤੋਂ ਕੋਈ ਵੱਡੀ ਵਾਰਦਾਤ ਹੁੰਦੀ ਹੈ ਤਾਂ ਇਸ ਨਾਲ ਸੂਬੇ ‘ਚ ਗੈਂਗਵਾਰ ਦੀ ਸਥਿਤੀ ਵੀ ਬਣ ਸਕਦੀ ਹੈ। ਬੰਬੀਹਾ ਗਰੁੱਪ ਲਗਾਤਾਰ ਸੋਸ਼ਲ ਮੀਡੀਆ ‘ਤੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦਾ ਦਾਅਵਾ ਕਰ ਰਿਹਾ ਹੈ। ਇਸ ਦੇ ਨਾਲ ਹੀ ਪਿਛਲੇ ਦਿਨੀਂ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੂੰ ਵੀ ਈ-ਮੇਲ ਰਾਹੀਂ ਧਮਕੀਆਂ ਮਿਲ ਚੁੱਕੀਆਂ ਹਨ। ਖੁਫੀਆ ਏਜੰਸੀਆਂ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਵੱਡੀ ਗੈਂਗਵਾਰ ਹੋ ਸਕਦੀ ਹੈ।