ਪੰਜਾਬ ਵਿਚ ਰੋਡਵੇਜ਼ ਮੁਲਾਜ਼ਮ ਆਪਣੀਆਂ ਮੰਗਾਂ ਮੰਨਵਾਉਣ ਲਈ 8, 9 ਤੇ 10 ਜੂਨ ਨੂੰ ਮੁਕੰਮਲ ਚੱਕਾ ਜਾਮ ਕਰਨਗੇ। ਲੁਧਿਆਣਾ ਬੱਸ ਸਟੈਂਡ ‘ਤੇ ਹੋਈ ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਮੁਲਾਜ਼ਮਾਂ ਦੀ ਸੂਬਾ ਪੱਧਰੀ ਬੈਠਕ ਵਿਚ ਇਹ ਫੈਸਲਾ ਲਿਆ ਗਿਆ।
ਬੈਠਕ ਵਿਚ ਸਾਰੇ ਪੰਜਾਬ ਤੋਂ ਪਨਬਸ, ਪੀਆਰਟੀਸੀ ਮੈਂਬਰਾਂ ਨੇ ਹਿੱਸਾ ਲਿਆ। ਬੈਠਕ ਵਿਚ ਯੂਨੀਅਨ ਨੇਤਾਵਾਂ ਨੇ ਕਿਹਾ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਸਰਕਾਰ ਧਿਆਨ ਨਹੀਂ ਦੇ ਰਹੀ ਹੈ। ਸਰਕਾਰ ਤੱਕ ਆਪਣੀਆਂ ਮੰਗਾਂ ਦੀ ਆਵਾਜ਼ ਪਹੁੰਚਾਉਣ ਲਈ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਮਲੇ ‘ਚ ਕਈ ਵਾਰ ਟਰਾਂਸਪੋਰਟ ਮੰਤਰੀ ਨਾਲ ਬੈਠਕ ਵੀ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਨਵੀਂ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਰਾਹ ‘ਤੇ ਚੱਲ ਰਹੀ ਹੈ। ਸਰਕਾਰ ਦੇ ਕੰਨ ਖੋਲ੍ਹਣ ਲਈ 10 ਮਈ ਨੂੰ ਪੰਜਾਬ ਨੂੰ ਸਾਰੇ ਡਿਪੂਆਂ ‘ਤੇ ਗੇਟ ਰੈਲੀ ਹੋਵੇਗੀ ਤੇ 24 ਮਈ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟਿਆਂ ਲਈ ਬੰਦ ਕੀਤੇ ਜਾਣਗੇ।
ਯੂਨੀਅਨ ਮੈਂਬਰਾਂ ਨੇ ਫੈਸਲਾ ਲਿਆ ਕਿ 8, 9 ਤੇ 10 ਜੂਨ ਨੂੰ ਬੱਸਾਂ ਦਾ ਮੁਕੰਮਲ ਚੱਕਾ ਜਾਮ ਹੋਵੇਗਾ। ਇਸ ਦੌਰਾਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਮੁਲਾਜ਼ਮ ਟਰਾਂਸਪੋਰਟ ਮੰਤਰੀ ਤੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨਗੇ। ਕਰਮਚਾਰੀਆਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ।
ਵੀਡੀਓ ਲਈ ਕਲਿੱਕ ਕਰੋ -: