ਹਰਿਆਣਾ ਅਤੇ ਪੰਜਾਬ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਸੂਬੇ ‘ਚ ਕਰੀਬ 9 ਸਾਲਾਂ ਬਾਅਦ ਅਜਿਹਾ ਹੋਇਆ ਹੈ ਕਿ ਅਪ੍ਰੈਲ ਦੇ ਪਹਿਲੇ ਹਫਤੇ ਤਾਪਮਾਨ 40 ਡਿਗਰੀ ਤੋਂ ਪਾਰ ਨਹੀਂ ਗਿਆ ਹੈ। ਪਰ ਹੁਣ ਗਰਮੀ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 16 ਅਤੇ 17 ਅਪ੍ਰੈਲ ਨੂੰ ਬੱਦਲ ਛਾਏ ਰਹਿ ਸਕਦੇ ਹਨ। ਪਰ ਇਸ ਨਾਲ ਗਰਮੀ ‘ਚ ਰਾਹਤ ਨਹੀਂ ਮਿਲੇਗੀ।
ਦੂਜੇ ਪਾਸੇ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਪਾਰਾ 38 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਮੰਗਲਵਾਰ ਨੂੰ ਲੁਧਿਆਣਾ ਦਾ ਤਾਪਮਾਨ 37.9 ਡਿਗਰੀ ਤੱਕ ਪਹੁੰਚ ਗਿਆ, ਜੋ ਕਿ ਆਮ ਤਾਪਮਾਨ ਨਾਲੋਂ 2 ਡਿਗਰੀ ਵੱਧ ਹੈ।
ਮੌਸਮ ਵਿਭਾਗ ਮੁਤਾਬਕ ਜੇ ਅਗਲੇ 7 ਦਿਨਾਂ ‘ਚ ਤਾਪਮਾਨ ‘ਚ ਤੇਜ਼ੀ ਨਾਲ ਵਾਧਾ ਹੁੰਦਾ ਹੈ ਤਾਂ ਇਹ 40 ਡਿਗਰੀ ਤੱਕ ਪਹੁੰਚ ਸਕਦਾ ਹੈ, ਜਦਕਿ ਰਾਤ ਦਾ ਤਾਪਮਾਨ 22 ਡਿਗਰੀ ਤੱਕ ਪਹੁੰਚ ਸਕਦਾ ਹੈ। ਹਰਿਆਣਾ ਮੌਸਮ ਵਿਭਾਗ ਮੁਤਾਬਕ ਅਗਲੇ 7 ਦਿਨਾਂ ਵਿੱਚ ਮੌਸਮ ਗਰਮ ਅਤੇ ਖੁਸ਼ਕ ਰਹਿ ਸਕਦਾ ਹੈ। ਦੱਖਣ-ਪੂਰਬੀ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦਕਿ 16 ਅਤੇ 17 ਅਪ੍ਰੈਲ ਨੂੰ ਬੱਦਲਵਾਈ ਰਹਿ ਸਕਦੀ ਹੈ।
ਪੰਜਾਬ ‘ਚ ਜਿੱਥੇ ਤਾਪਮਾਨ 30 ਤੋਂ 37 ਡਿਗਰੀ ਤੱਕ ਪਹੁੰਚ ਗਿਆ ਹੈ, ਉੱਥੇ ਹੀ ਹੁਣ ਮੌਸਮ ਵਿਭਾਗ ਨੇ ਇਸ ਸਬੰਧੀ ਰਾਹਤ ਦੇ ਸੰਕੇਤ ਦਿੱਤੇ ਹਨ। ਵੈਸਟਰਨ ਡਿਸਟਰਬੈਂਸ 15 ਅਪ੍ਰੈਲ ਤੋਂ ਸਰਗਰਮ ਹੋਣ ਕਾਰਨ 16-17 ਅਪ੍ਰੈਲ ਨੂੰ ਤੇਜ਼ ਹਵਾਵਾਂ ਦੇ ਨਾਲ ਸੰਘਣੇ ਬੱਦਲ ਛਾਏ ਰਹਿਣਗੇ ਪਰ ਮੌਸਮ ਪ੍ਰਣਾਲੀ ਦੇ ਮਜ਼ਬੂਤ ਹੋਣ ‘ਤੇ ਹੀ ਮੀਂਹ ਪੈਣ ਦੀ ਸੰਭਾਵਨਾ ਹੋ ਸਕਦੀ ਹੈ। ਮੰਗਲਵਾਰ ਨੂੰ ਸ਼ਾਮ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਾਲੇ ਬੱਦਲ ਵੀ ਛਾਏ ਰਹੇ ਅਤੇ ਤੇਜ਼ ਹਵਾਵਾਂ ਵੀ ਚੱਲੀਆਂ।
ਇਹ ਵੀ ਪੜ੍ਹੋ : ਮਿਆਂਮਾਰ ‘ਚ ਫੌਜ ਵੱਲੋਂ ਭੀੜ ‘ਤੇ ਹਵਾਈ ਹਮਲਾ, ਸੁੱਟੇ ਬੰਬ, ਔਰਤਾਂ-ਬੱਚਿਆਂ ਸਣੇ 100 ਮੌਤਾਂ
ਮੌਸਮ ਵਿੱਚ ਇਹ ਤਬਦੀਲੀ ਹਿਮਾਲੀਅਨ ਖੇਤਰ ਵਿੱਚ ਕਮਜ਼ੋਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਹੋਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਸ਼ਾਮ ਦੇ ਸਮੇਂ ਤੋਂ ਬਾਅਦ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿ ਸਕਦੇ ਹਨ। ਹਰਿਆਣਾ ਅਤੇ ਪੰਜਾਬ ਵਿਚ ਮਾਰਚ ਮਹੀਨੇ ਵਿਚ ਹੋਈ ਬਾਰਿਸ਼ ਕਾਰਨ ਹਲਕੀ ਠੰਡ ਦਾ ਅਹਿਸਾਸ ਹੋਇਆ। ਪਰ ਪੱਛਮੀ ਗੜਬੜੀ ਦਾ ਪ੍ਰਭਾਵ ਖਤਮ ਹੋਣ ਤੋਂ ਬਾਅਦ ਮੌਸਮ ‘ਚ ਬਦਲਾਅ ਆਇਆ ਅਤੇ ਹੁਣ ਤਾਪਮਾਨ ‘ਚ ਲਗਾਤਾਰ ਵਾਧੇ ਕਾਰਨ ਗਰਮੀ ਵਧ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: