Chandigarh administration convenes : ਪੂਰੀ ਦੁਨੀਆ ‘ਚ ਕੋਰੋਨਾ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਇੱਕ ਪਾਸੇ ਤਾਂ ਵੱਡੀ ਗਿਣਤੀ ‘ਚ ਕੇਸ ਸਾਹਮਣੇ ਆ ਰਹੇ ਹਨ ਤੇ ਦੂਜੇ ਪਾਸੇ ਮੌਤ ਦਰ ਵੀ ਵੱਧ ਰਹੀ ਹੈ। ਰੋਜ਼ਾਨਾ ਪਾਜੀਟਿਵ ਕੇਸਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਵਧਦੇ ਕੋਰੋਨਾ ਕੇਸਾਂ ਦਰਮਿਆਨ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ ਤੇ ਉਨ੍ਹਾਂ ਵੱਲੋਂ ਨਿਯਮਾਂ ‘ਚ ਸਖਤੀ ਕੀਤੀ ਜਾ ਰਹੀ ਹੈ ਤਾਂ ਜੋ ਕੋਰੋਨਾ ਨੂੰ ਸ਼ੁਰੂ ਤੋਂ ਹੀ ਕੰਟਰੋਲ ਕੀਤਾ ਜਾ ਸਕੇ। ਚੰਡੀਗੜ੍ਹ ‘ਚ ਵੀ ਕੋਰੋਨਾ ਦੇ ਕੇਸ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ। ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਐਮਰਜੈਂਸੀ ਬੈਠਕ ਬੁਲਾਈ ਗਈ ਹੈ। ਇਹ ਕਿਆਸ ਲਗਏ ਜਾ ਰਹੇ ਹਨ ਕਿ ਪੰਜਾਬ ਦੀ ਤਰਜ ‘ਤੇ ਚੰਡੀਗੜ੍ਹ ‘ਚ ਵੀ ਸਖਤੀ ਕੀਤੀ ਜਾ ਸਕਦੀ ਹੈ। ਉਕਤ ਜਾਣਕਾਰੀ ਚੰਡੀਗੜ੍ਹ ਪ੍ਰਸ਼ਾਸਨ ਦੇ ਸਲਾਹਕਾਰ ਮਨੋਜ ਪਰਿੰਦਾ ਵੱਲੋਂ ਸਾਂਝੀ ਕੀਤੀ ਗਈ।
ਸ਼ੁੱਕਰਵਾਰ ਨੂੰ ਸ਼ਹਿਰ ਵਿਚ 214 ਨਵੇਂ ਕੋਰੋਨਾ ਸਕਾਰਾਤਮਕ ਮਾਮਲੇ ਪਾਏ ਗਏ। ਇੱਕ ਸੰਕਰਮਿਤ ਬਜ਼ੁਰਗ ਔਰਤ ਦੀ ਮੌਤ ਹੋ ਗਈ। ਸੈਕਟਰ -41 ਦੀ ਰਹਿਣ ਵਾਲੀ ਔਰਤ ਦਾ ਮੋਹਾਲੀ ਦੇ ਆਈਵੀਵਾਈ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਕੋਰੋਨਾ ਤੋਂ ਇਸ ਸ਼ਹਿਰ ਵਿਚ ਹੁਣ ਤਕ 360 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ, 24,017 ਲੋਕਾਂ ਵਿੱਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ. ਮੌਜੂਦਾ ਸਮੇਂ ‘ਚ, ਕੋਰੋਨਾ ਦੇ 1,597 ਐਕਟਿਵ ਕੇਸ ਹਨ। ਪਿਛਲੇ 24 ਘੰਟਿਆਂ ਵਿੱਚ 1,754 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਹੈ। 141 ਲੋਕਾਂ ਦੇ ਕੋਰੋਨਾ ਨਮੂਨੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦੀ ਰਿਪੋਰਟ ਸ਼ਨੀਵਾਰ ਦੁਪਹਿਰ ਤੱਕ ਆਵੇਗੀ।
ਇਸੇ ਅਧੀਨ ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਵੱਲੋਂ ਸਾਰੇ ਡੀ. ਐੱਸ. ਪੀ. ਅਤੇ ਐੱਸ. ਐੱਚ. ਓ. ਨੂੰ ਵੀ ਹੁਕਮ ਜਾਰੀ ਕੀਤੇ ਗਏ ਹਨ। ਮਾਸਕ ਨਾ ਪਹਿਨਣ ਵਾਲਿਆਂ ਤੇ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ ਵੱਧ ਤੋਂ ਵੱਧ ਚਾਲਾਨ ਕੱਟੇ ਜਾਣਗੇ ਤੇ ਰੋਜ਼ਾਨਾ ਸਵੇਰੇ 10.00 ਵਜੇ ਕੱਟੇ ਗਏ ਚਾਲਾਨਾਂ ਦੀ ਰਿਪੋਰਟ ਦਿੱਤੀ ਜਾਵੇਗੀ।