ਪੰਜਾਬ ਵਿਚ ਕੋਰੋਨਾ ਦੀ ਰਫਤਾਰ ਦਿਨੋ-ਦਿਨ ਵੱਧਦੀ ਜਾ ਰਹੀ ਹੈ। ਚੰਡੀਗੜ੍ਹ ਵਿਚ ਵੀ ਰੋਜ਼ਾਨਾ ਵੱਡੀ ਗਿਣਤੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਰੋਨਾ ਨੂੰ ਕੰਟਰੋਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸੇ ਦਰਮਿਆਨ ਚੰਡੀਗੜ੍ਹ ਪ੍ਰਸ਼ਾਸਨ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਲਈ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣੇ ਸਕੂਲਾਂ ‘ਚ ਦਾਖਲ ਹੋਏ ਸਾਰੇ (15 ਸਾਲ ਤੋਂ 18 ਸਾਲ ਦੀ ਉਮਰ ਦੇ) ਵਿਦਿਆਰਥੀਆਂ ਨੂੰ ਕੋਵਿਡ ਟੀਕਾਕਰਨ ਦੇ ਉਪਲਬਧ ਵਿਕਲਪ ਬਾਰੇ ਸੂਚਿਤ ਕਰਨ। ਨਿਰਦੇਸ਼ ਦੀ ਪਾਲਣਾ ਨਾ ਹੋਣ ਦੀ ਸੂਰਤ ਵਿੱਚ ਉਚਿਤ ਕਾਰਵਾਈ ਕੀਤੀ ਜਾਵੇਗੀ।
ਯੂਟੀ ਚੰਡੀਗੜ੍ਹ ਵਿੱਚ 3 ਜਨਵਰੀ 2022 ਤੋਂ 15 ਸਾਲ ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਸ਼ੁਰੂ ਹੋ ਗਿਆ ਹੈ। ਸਿੱਖਿਆ ਵਿਭਾਗ ਚੰਡੀਗੜ੍ਹ ਦੇ ਸਹਿਯੋਗ ਨਾਲ ਸਕੂਲਾਂ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਵੀ ਲਗਾਏ ਜਾ ਰਹੇ ਹਨ। ਇਹ ਦੇਖਿਆ ਗਿਆ ਹੈ ਕਿ ਕੁਝ ਸਕੂਲਾਂ ਵਿੱਚ ਬਹੁਤ ਸਾਰੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਟੀਕਾਕਰਨ ਕੈਂਪਾਂ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਸੀ ਅਤੇ ਟੀਕਾਕਰਨ ਕਾਫ਼ੀ ਘੱਟ ਸੀ। ਇਸ ਨਾਲ ਸਿਹਤ ਵਿਭਾਗ ਦੇ ਕੀਮਤੀ ਸਰੋਤਾਂ ਦੀ ਬਰਬਾਦੀ ਖਾਸਕਰ ਮੌਜੂਦਾ ਸੰਕਟ ਦੌਰਾਨ ਹੋਈ। ਹਾਲਾਂਕਿ ਕੋਵਿਡ ਟੀਕਾਕਰਨ ਸਵੈ-ਇੱਛਤ ਹੈ ਪਰ ਇਹ ਸਾਡਾ ਫਰਜ਼ ਹੈ ਕਿ ਅਸੀਂ ਹਰੇਕ ਯੋਗ ਬੱਚੇ ਨੂੰ ਕੋਵਿਡ ਟੀਕਾਕਰਨ ਦੇ ਉਪਲਬਧ ਵਿਕਲਪ ਬਾਰੇ ਸੂਚਿਤ ਕਰੀਏ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਸ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਸਕੂਲਾਂ ਵਿੱਚ ਦਾਖਲ ਸਾਰੇ ਵਿਦਿਆਰਥੀਆਂ ਨੂੰ ਕੋਵਿਡ ਟੀਕਾਕਰਨ ਦੇ ਉਪਲਬਧ ਵਿਕਲਪ ਬਾਰੇ ਜਾਣੂ ਕਰਵਾਉਣ, ਅਜਿਹਾ ਨਾ ਕਰਨ ‘ਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।