ਪੰਜਾਬ ਤੇ ਚੰਡੀਗੜ੍ਹ ਵਿਚ ਭਾਰੀ ਮੀਂਹ ਕਾਰਨ ਜਗ੍ਹਾ-ਜਗ੍ਹਾ ਪਾਣੀ ਜਮ੍ਹਾ ਹੋਣ ਨਾਲ ਲੋਕਾਂ ਨੂੰ ਆਉਣ-ਜਾਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਡੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਸਾਰੇ ਮੁਲਾਜ਼ਮਾਂ ਖਾਸ ਕਰਕੇ ਮਹਿਲਾ ਮੁਲਾਜ਼ਮਾਂ ਨੂੰ ਦਫਤਰ ਆਉਣ ਵਿਚ ਕਾਫੀ ਦਿੱਕਤਾਂ ਆ ਰਹੀਆਂ ਹਨ।

ਜ਼ਿਆਦਾਤਰ ਦਫਤਰਾਂ ਦੇ ਆਸ-ਪਾਸ ਕਾਫੀ ਪਾਣੀ ਜਮ੍ਹਾ ਹੋ ਗਿਆ ਹੈ। ਇਹ ਵੀ ਖਬਰ ਹੈ ਕਿ ਆਉਣ-ਜਾਣ ਵਾਲੇ ਜ਼ਿਆਦਾਤਰ ਰਸਤੇ ਭੀੜ ਕਾਰਨ ਜਾਮ ਹੋ ਰਹੇ ਹਨ ਤੇ ਭੀੜ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਰਹੀਆਂ ਹਨ। ਇਸੇ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਆਪਦਾ ਮੈਨੇਜਮੈਂਟ ਪੱਤਰ ਨੰਬਰ 16779 ਮਿਤੀ 9.7.2023 ਰਾਹੀਂ ਸਰਕਾਰੀ ਤੇ ਨਿੱਜੀ ਦਫਤਰਾਂ ਨੂੰ ਇਕ ਦਿ ਨਬੰਦ ਰੱਖਣ ਲਈ ਐਡਵਾਇਜਰੀ ਜਾਰੀ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “























