ਪੰਜਾਬ ਵਿਧਾਨ ਸਭਾ ਵਿਚ ਅੱਜ ਚੰਡੀਗੜ੍ਹ ਤੁਰੰਤ ਪੰਜਾਬ ਨੂੰ ਦੇਣ ਦਾ ਮਤਾ ਪਾਸ ਹੋ ਗਿਆ। ਇਸ ਦੌਰਾਨ ਕਾਂਗਰਸ, ਅਕਾਲੀ ਦਲ ਤੇ ਬਸਪਾ ਨੇ ਇਸ ਦਾ ਸਮਰਥਨ ਕੀਤਾ। ਦੂਜੇ ਪਾਸੇ ਭਾਜਪਾ ਨੇ ਇਸ ਦਾ ਵਿਰੋਧ ਕਰਦੇ ਹੋਏ ਮਾਨ ਸਰਕਾਰ ਦੀ ਮਨਸ਼ਾ ‘ਤੇ ਸਵਾਲ ਖੜ੍ਹੇ ਕੀਤੇ। ਪ੍ਰਸਤਾਵ ਪਾਸ ਹੋਣ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਉਹ ਸੰਸਦ ਦੇ ਅੰਦਰ-ਬਾਹਰ ਤੇ ਸੜਕਾਂ ‘ਤੇ ਲੜਾਈ ਲੜਨ ਲਈ ਤਿਆਰ ਹਨ। ਇਸ ਬਾਰੇ ਉਹ ਜਲਦ ਹੀ PM ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦਾ ਸਮਾਂ ਲੈਣਗੇ ਤੇ ਮੁਲਾਕਾਤ ਕਰਨਗੇ।
ਭਾਜਪਾ ਨੇ ਸਦਨ ਵਿਚੋਂ ਵਾਕਆਊਟ ਕਰ ਲਿਆ ਗਿਆ। ਇਸ ‘ਤੇ CM ਮਾਨ ਨੇ ਕਿਹਾ ਕਿ ਭਾਜਪਾ ਵੱਲੋਂ ਉਨ੍ਹਾਂ ਦੀ ਆਦਤ ਮੁਤਾਬਕ ਇਸ ਮਤੇ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਪਾਣੀ ਪੰਜਾਬ ਦਾ ਪੀਂਦੇ ਹਨ ਤੇ ਅੰਨ ਵੀ ਪੰਜਾਬ ਦਾ ਹੀ ਖਾਂਦੇ ਹਨ, ਪਰ ਲੋੜ ਪੈਣ ‘ਤੇ ਕਦੇ ਵੀ ਪੰਜਾਬ ਦਾ ਸਾਥ ਨਹੀਂ ਦਿੰਦੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਹੁਣ ਪੰਜਾਬ ਦੇ ਮੁੱਦਿਆਂ ਲਈ ਹੋਰ ਤਕੜੇ ਹੋ ਕੇ ਕੇਂਦਰ ਕੋਲ ਜਾਵਾਂਗੇ ਤੇ ਸਭ ਨਾਲ ਮੁਲਾਕਾਤ ਕਰ ਕੇ ਇਨ੍ਹਾਂ ਮੁੱਦਿਆਂ ਨੂੰ ਉਨ੍ਹਾਂ ਅੱਗੇ ਰੱਖਾਂਗੇ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਦੀ ਖਾਤਰ ਜਿੱਥੇ ਵੀ ਜਾਣਾ ਪਿਆ ਅਸੀਂ ਜਾਵਾਂਗੇ, ਪਰ ਪੰਜਾਬ ਦੇ ਹੱਕਾਂ ‘ਤੇ ਡਾਕਾ ਨਹੀਂ ਵੱਜਣ ਦਿਆਂਗੇ। ਕੇਂਦਰ ਸਰਕਾਰ ਪੰਜਾਬ ਤੋਂ ਸਭ ਕੁਝ ਖੋਹਣ ਨੂੰ ਫਿਰਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਸੰਸਦ ਵਿਚ ਪ੍ਰਸਤਾਵ ਦੀ ਚਰਚਾ ਦੇ ਅਖੀਰ ਵਿਚ ਜਦੋਂ ਮੁੱਖ ਮੰਤਰੀ ਮਾਨ ਬੋਲਣ ਲੱਗੇ ਤਾਂ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਨੇ ਬੋਲਣਾ ਸ਼ੁਰੂ ਕਰ ਦਿੱਤਾ। ਉਹ ਪ੍ਰਸਤਾਵ ਦੇ ਉਲਟ ਕਿਸੇ ਹਾਈਵੇ ਦਾ ਮੁੱਦਾ ਚੁੱਕ ਰਹੇ ਸਨ। ਇਸ ਨੂੰ ਦੇਖਦਿਆਂ ਸਪੀਕਰ ਕੁਲਤਾਰ ਸੰਧਵਾਂ ਨੇ ਵਿਧਾਇਕ ਨੂੰ ਬਾਹਰ ਕੱਢ ਦਿੱਤਾ।