ਚੰਡੀਗੜ੍ਹ ਸਣੇ ਕਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ ਦੇ ਕੇਸਾਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ, ਸਾਰੇ ਵਸਨੀਕਾਂ ਨੂੰ ਸਾਰੇ ਜਨਤਕ ਸਥਾਨਾਂ ‘ਤੇ ਕੋਵਿਡ ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਚੰਗੇ ਨਾਗਰਿਕ ਬਣੋ, ਮਾਸਕ ਜ਼ਰੂਰ ਪਹਿਨੋ, ਦੂਜਿਆਂ ਤੋਂ ਦੂਰੀ ਬਣਾ ਕੇ ਰੱਖੋ, ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਗੁਰੇਜ਼ ਕਰੋ। ਵਾਰ-ਵਾਰ ਆਪਣੇ ਹੱਥ ਦੋਵੋ, ਸਿਹਤ ਠੀਕ ਨਾ ਮਹਿਸੂਸ ਹੋਵੇ ਤਾਂ ਆਪਣੇ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰੋ। ਆਪਣਾ, ਆਪਣੇ ਪਰਿਵਾਰ ਤੇ ਸਮਾਜ ਦੇ ਭਲੇ ਲਈ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੋ ਤੇ ਸਿਹਤ ਵਿਭਾਗ ਦਾ ਸਹਿਯੋਗ ਕਰੋ।
ਇਸ ਤੋਂ ਇਲਾਵਾ ਮਾਸਕ ਪਹਿਨਣ ਤੇ ਕੋਰੋਨਾ ਪ੍ਰੋਟੋਕਾਲ ਲਾਗੂ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਤੇ ਨਾਲ ਹੀ Covid ਹੈਲਪਲਾਈਨ ਨੰ. 1075 ਤੇ 9779558282 ਜਾਰੀ ਕੀਤਾ ਗਿਆ ਹੈ ਤੇ ਨਾਲ ਹੀ ਸਾਰੇ ਯੋਗ ਵਿਅਕਤੀਆਂ ਨੂੰ ਕੋਵਿਡ ਦੀ ਬੂਸਟਰ ਵੈਕਸੀਨ ਲਗਾਉਣ ਦੀ ਸਲਾਹ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: