ਪੰਜਾਬ ‘ਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਹਾਲਾਂਕਿ ਦਿਨ ਵੇਲੇ ਧੁੱਪ ਨਿਕਲਣ ਨਾਲ ਲੋਕਾਂ ਨੂੰ ਰਾਹਤ ਮਿਲ ਰਹੀ ਹੈ ਪਰ ਸਵੇਰ ਤੇ ਰਾਤ ਨੂੰ ਪਾਰਾ ਡਿੱਗਣ ਕਰਕੇ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੰਡ ਦੇ ਇਸ ਜ਼ੋਰ ਵਿਚਾਲੇ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ‘ਚ 2 ਅਤੇ 3 ਜਨਵਰੀ ਨੂੰ ਬੱਦਲ ਛਾਏ ਰਹਿ ਸਕਦੇ ਹਨ। ਰਾਤ ਦੇ ਤਾਪਮਾਨ ‘ਚ ਕਰੀਬ 2 ਡਿਗਰੀ ਦੀ ਗਿਰਾਵਟ ਆਵੇਗੀ। ਇਸ ਸਮੇਂ ਰਾਤ ਦਾ ਤਾਪਮਾਨ 4 ਤੋਂ 5 ਡਿਗਰੀ ਤੱਕ ਪਹੁੰਚ ਰਿਹਾ ਹੈ ਪਰ ਆਉਣ ਵਾਲੇ ਦਿਨਾਂ ਵਿੱਚ ਇਹ 2 ਜਾਂ ਇੱਕ ਡਿਗਰੀ ਤੱਕ ਪਹੁੰਚ ਸਕਦਾ ਹੈ।
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ 5 ਤੋਂ 7 ਜਨਵਰੀ ਦਰਮਿਆਨ ਹਲਕੀ ਜਾਂ ਦਰਮਿਆਨੀ ਬਾਰਿਸ਼ ਪੈਣ ਦੀ ਭਵਿੱਖਬਾਣੀ ਕੀਤੀ ਹੈ। ਐਤਵਾਰ ਨੂੰ ਬੱਦਲ ਛਾਏ ਰਹਿ ਸਕਦੀ ਹੈ। ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਰਹਿਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਸੋਮਵਾਰ 3 ਜਨਵਰੀ ਨੂੰ ਵੀ ਅਸਮਾਨ ਵਿੱਚ ਬੱਦਲ ਛਾਏ ਰਹਿ ਸਕਦੇ ਹਨ। ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 5 ਡਿਗਰੀ ਰਹਿ ਸਕਦਾ ਹੈ। ਮੰਗਲਵਾਰ 4 ਜਨਵਰੀ ਨੂੰ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ 5 ਜਨਵਰੀ ਤੋਂ ਸ਼ੁੱਕਰਵਾਰ 7 ਜਨਵਰੀ ਤੱਕ ਮੀਂਹ ਪੈਣ ਦੇ ਆਸਾਰ ਬਣ ਰਹੇ ਹਨ।