ਚੰਦਰਯਾਨ-3 ਦੀ ਸਫਲ ਲੈਂਡਿੰਗ ਲਈ ਪੂਰਾ ਦੇਸ਼ ਆਸ਼ੀਰਵਾਦ ਮੰਗ ਰਿਹਾ ਹੈ। ਇਸ ਦੇ ਨਾਲ ਹੀ ਸਕੂਲਾਂ ਅਤੇ ਕਾਲਜਾਂ ਵਿੱਚ ਇਸ ਦੇ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਚੰਦਰਯਾਨ-3 ਦੀ ਲੈਂਡਿੰਗ ਦਾ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ, ਲੁਧਿਆਣਾ ਤੋਂ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਤੋਂ ਇਲਾਵਾ ਪ੍ਰੋਫੈਸਰ ਅਤੇ ਵਿਦਿਆਰਥੀ ਹਾਜ਼ਰ ਰਹਿਣਗੇ।
ਚੰਦਰਯਾਨ-3 ਦੇ ਚੰਦਰਮਾ ‘ਤੇ ਉਤਰਨ ਦੇ ਲਾਈਵ ਟੈਲੀਕਾਸਟ ਲਈ ਕਾਲਜ ਵੱਲੋਂ ਇੱਕ ਵੱਡੀ LED ਲਗਾਈ ਗਈ ਹੈ ਜਿਸ ‘ਤੇ ਸਾਰੇ ਵਿਦਿਆਰਥੀ ਲਾਈਵ ਟੈਲੀਕਾਸਟ ਦੇਖਣਗੇ। ਚੰਦਰਯਾਨ-3 ਦੇ ਸਫਲ ਲੈਂਡਿੰਗ ‘ਤੇ ਸ਼ਾਨਦਾਰ ਜਸ਼ਨ ਮਨਾਇਆ ਜਾਵੇਗਾ। ਚੰਦਰਯਾਨ-3 ਦੀ ਸਫਲਤਾ ਲਈ ਬਰਨਾਲਾ ਦੇ ਗਾਂਧੀ ਆਰੀਆ ਸਕੂਲ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਵਨ ਕੀਤਾ। ਵਿਦਿਆਰਥੀਆਂ ਦੇ ਕਹਿਣ ‘ਤੇ ਸਕੂਲ ਦੇ ਅਧਿਆਪਕਾਂ ਨੇ ਹਵਨ ‘ਚ ਮੱਥਾ ਟੇਕ ਕੇ ਚੰਦਰਯਾਨ-3 ਦੀ ਸਫਲਤਾ ਲਈ ਅਰਦਾਸ ਕੀਤੀ।
ਇਹ ਵੀ ਪੜ੍ਹੋ : ਜ਼ਿੰਦਾ ਹੈ ਜ਼ਿੰਬਾਬਵੇ ਕ੍ਰਿਕਟਰ ਹੀਥ ਸਟ੍ਰੀਕ, ਦੋਸਤ ਹੈਨਰੀ ਓਲਾਂਗਾ ਨੇ ਫੈਲਾਈ ਸੀ ਮੌ.ਤ ਦੀ ਅਫ਼ਵਾਹ
ਪ੍ਰਿੰਸੀਪਲ ਰਾਜਮਹਿੰਦਰ ਨੇ ਕਿਹਾ ਕਿ ਸਾਰੇ ਦੇਸ਼ ਵਾਸੀ ਚੰਦਰਯਾਨ ਦੀ ਸਫਲਤਾ ਲਈ ਪ੍ਰਾਰਥਨਾ ਕਰ ਰਹੇ ਹਨ। ਇਸ ਸਬੰਧੀ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਤਾਂ ਜੋ ਇਹ ਮਿਸ਼ਨ ਸਫ਼ਲ ਹੋ ਸਕੇ। ਵਿਦਿਆਰਥੀਆਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਚੰਦਰਯਾਨ-3 ਭਾਰਤ ਦਾ ਨਾਂ ਰੌਸ਼ਨ ਕਰੇ ਅਤੇ ਸਾਰੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰੇ।
ਵੀਡੀਓ ਲਈ ਕਲਿੱਕ ਕਰੋ -: