ਕੋਰੋਨਾ ਦੀ ਤੀਜੀ ਲਹਿਰ ‘ਚ ਕੇਸਾਂ ਦੇ ਤੇਜ਼ੀ ਨਾਲ ਫੈਲਣ ਦੇ ਚੱਲਦਿਆਂ ਇਸ ਸਾਲ ਚੰਡੀਗੜ੍ਹ ਵਿਚ ਗਣਤੰਤਰ ਦਿਵਸ ਦੇ ਪ੍ਰੋਗਰਾਮਾਂ ਵਿਚ ਵਿਆਪਕ ਵਿਚ ਤਬਦੀਲੀ ਕੀਤੀ ਗਈ ਹੈ। ਸਕੂਲੀ ਬੱਚਿਆਂ ਦੇ ਰੰਗਾਰੰਗ ਪ੍ਰੋਗਰਾਮ ਨਹੀਂ ਹੋਣਗੇ। ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਦੱਸਿਆ ਕਿ ਕੋਵਿਡ ਕੇਸਾਂ ਵਿਚ ਆਈ ਤੇਜ਼ੀ ਕਾਰਨ ਇਸ ਸਾਲ ਗਣਤੰਤਰ ਦਿਵਸ ਦਾ ਪ੍ਰੋਗਰਾਮ ਸੀਮਤ ਹੋਵੇਗਾ। ਜ਼ਿਆਦਾ ਭੀੜ ਇਕੱਠੀ ਨਹੀਂ ਕੀਤੀ ਜਾਵੇਗੀ ਤੇ ਗਵਰਨਰ ਹਾਊਸ ਵਿਚ ਹੋਣ ਵਾਲਾ ਐਟ ਹੋਮ ਪ੍ਰੋਗਰਾਮ ਵੀ ਨਹੀਂ ਹੋਵੇਗਾ।
ਦੂਜੇ ਪਾਸੇ ਸ਼ਹਿਰ ਵਿਚ ਕੋਰੋਨਾ ਦੀ ਰੋਕਥਾਮ ਸਣੇ ਸਮਾਜਿਕ ਕੰਮਾਂ ਵਿਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਤੇ ਹੋਰ ਸ਼ਖਸੀਅਤਾਂ ਨੂੰ ਸਨਮਾਨਿਤ ਕਰਨ ਦਾ ਪ੍ਰੋਗਰਾਮ ਕੋਰੋਨਾ ਗਾਈਡਲਾਈਨਜ਼ ਤਹਿਤ ਪਹਿਲਾਂ ਦੀ ਤਰ੍ਹਾਂ ਹੋਵੇਗਾ। ਪਿਛਲੇ ਸਾਲ 26 ਜਨਵਰੀ ਨੂੰ ਕੁਝ ਹੀ ਲੋਕਾਂ ਨੂੰ ਪਰੇਡ ਗਰਾਊਂਡ ਵਿਚ ਜਨਤਕ ਤੌਰ ਉਤੇ ਸਨਮਾਨਿਤ ਕੀਤਾ ਗਿਆ ਸੀ ਤੇ ਬਾਕੀ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਸਬੰਧਤ ਵਿਭਾਗ ਵੱਲੋਂ ਸਨਮਾਨ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
Maggi Pancake | Easy Breakfast Recipe | Quick And Easy Recipe |
ਗੌਰਤਲਬ ਹੈ ਕਿ ਸ਼ਹਿਰ ਵਚ ਕੋਰੋਨਾ ਦੇ ਕੁੱਲ ਕੇਸ ਪਿਛਲੇ ਸ਼ਨੀਵਾਰ ਨੂੰ 1795 ਸੀ। ਹੁਣ ਕੁੱਲ ਸਰਗਰਮ ਮਰੀਜ਼ਾਂ ਦੀ ਗਿਣਤੀ 8511 ਹੋ ਗਈ ਸੀ। ਸ਼ਹਿਰ ਵਿਚ ਕੋਰੋਨਾ ਦੇ ਕੇਸਾਂ ਦਾ ਪਾਜ਼ੀਟਿਵਟੀ ਰੇਟ ਵੀ ਲਗਾਤਾਰ ਵਧਦਾ ਜਾ ਰਿਹਾ ਹੈ। ਬੀਤੇ ਕਲ ਇਹ 26.71 ਫੀਸਦੀ ਰਿਕਾਰਡ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ 25.21 ਸੀ।