Changed time of : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅੱਜ ਕੋਵਿਡ ਰਿਵਿਊ ਮੀਟਿੰਗ ਹੋਈ। ਮੀਟਿੰਗ ਵਿਚ ਸਿਹਤ ਮੰਤਰੀ ਬਲਬੀਰ ਸਿੱਧੂ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ। ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ ਕਿ ਸੂਬੇ ‘ਚ ਨਾਈਟ ਕਰਫਿਊ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਨਾਈਟ ਕਰਫਿਊ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਲਗਾਇਆ ਜਾਵੇਗਾ। ਪੰਜਾਬ ‘ਚ ਫਿਲਹਾਲ ਲਾਕਡਾਊਨ ਨਹੀਂ ਲੱਗੇਗਾ। ਸਿਨੇਮਾ, ਜਿੰਮ ਤੇ ਸਪੋਰਟਸ ਕੰਪਲੈਕਸ ਬੰਦ ਰਹਿਣਗੇ, ਵਿਆਹ ਸਮਾਗਮ ਤੇ ਸਸਕਾਰ ‘ਤੇ 20 ਲੋਕਾਂ ਨੂੰ ਛੋਟ ਦਿੱਤੀ ਜਾਵੇਗੀ। ਇਹ ਹੁਕਮ 30 ਅਪ੍ਰੈਲ ਤੱਕ ਲਾਗੂ ਰਹਿਣਗੇ।






















