Changed time of : ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇੱਥੇ ਕਰਫਿਊ ਦੇ ਨਿਯਮਾਂ ‘ਚ ਸਖਤੀ ਵਰਤਣ ਦੇ ਬਾਵਜੂਦ ਵੀ ਕੋਰੋਨਾ ਦਾ ਕਹਿਰ ਜਾਰੀ ਹੈ। ਇਸ ਦੇ ਚੱਲਦਿਆਂ ਜਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਕਮਰ ਕੱਸੀ ਹੋਈ ਹੈ।
ਇਸ ਤਹਿਤ ਹੁਣ ਲੁਧਿਆਣਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ, ਜਿਸ ਦੇ ਚੱਲਦਿਆਂ ਹੁਣ ਲੁਧਿਆਣਾ ਜ਼ਿਲ੍ਹੇ ‘ਚ ਚੱਲ ਰਹੇ ਸਮੂਹ ਸੇਵਾ ਕੇਂਦਰਾਂ ਦਾ ਸਮਾਂ ‘ਚ ਬਦਲਾਅ ਕੀਤਾ ਗਿਆ। ਦੱਸ ਦੇਈਏ ਕਿ ਜਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਮੁਤਾਬਕ ਹੁਣ ਜ਼ਿਲ੍ਹੇ ਅੰਦਰ ਸਮੂਹ ਸੇਵਾ ਕੇਂਦਰਾਂ ਦਾ ਸਮਾਂ ਅਗਲੇ ਹੁਕਮਾਂ ਤੱਕ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਜਿਲ੍ਹਾ ਪ੍ਰਸ਼ਾਸਨ ਵੱਲੋਂ ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ ‘ਤੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ। ਦੱਸਣਯੋਗ ਹੈ ਕਿ ਲੁਧਿਆਣਾ ‘ਚ ਅੱਜ 1515 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦਕਿ 30 ਪੀੜਤਾਂ ਨੇ ਦਮ ਤੋੜਿਆ ਹੈ। ਹੁਣ ਤੱਕ ਲੁਧਿਆਣਾ ‘ਚ 69851 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਹੁਣ ਤੱਕ 1610 ਪੀੜਤ ਦਮ ਤੋੜ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਲੁਧਿਆਣਾ ‘ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੀ ਰਫਤਾਰ ਨੂੰ ਦੇਖਦੇ ਹੋਏ ਇੱਥੇ ਕਰਫਿਊ ਦਾ ਸਮਾਂ ਬਦਲਿਆ ਗਿਆ ਹੈ। ਦੱਸ ਦੇਈਏ ਕਿ ਇੱਥੇ ਜਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਮੁਤਾਬਕ ਸ਼ਹਿਰ ਦੇ ਅੰਦਰ ਸੋਮਵਾਰ ਤੋਂ ਲੈ ਕੇ ਸ਼ੁੱਕਰਵਾਰ ਤੱਕ ਸਵੇਰੇ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਹਰ ਤਰ੍ਹਾਂ ਦੀਆਂ ਦੁਕਾਨਾਂ ਖੋਲਣ ਦੀ ਮਨਜ਼ੂਰੀ ਦਿੱਤੀ ਗਈ ਹੈ ਜਦਕਿ ਦੁਪਹਿਰ 12 ਵਜੇ ਤੋਂ ਲੈ ਕੇ ਅਗਲੀ ਸਵੇਰੇ 5 ਵਜੇ ਤੱਕ ਕਰਫਿਊ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।