ਪੀਆਰਟੀਸੀ ਕਾਂਟ੍ਰੈਕਟ ਵਰਕਰਸ ਯੂਨੀਅਨ ਪੰਜਾਬ ਦੀ ਸੂਬਾ ਸਰਕਾਰ ਨਾਲ ਮੀਟਿੰਗ ਦਾ ਸਮਾਂ ਵਧਾ ਦਿੱਤਾ ਗਿਆ ਹੈ। ਨਾਲ ਹੀ ਇਹ ਮੀਟਿੰਗ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਬਜਾਏ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਵੇਗੀ। ਇਹ ਬੈਠਕ 4ਅਕਤੂਬਰ ਨੂੰ ਚੰਡੀਗੜ੍ਹ, ਸੈਕਟਰ-3 ਸਥਿਤ ਪੰਜਾਬ ਭਵਨ ਵਿਚ ਹੋਵੇਗੀ। ਬੈਠਕ ਵਿਚ ਕਾਂਟ੍ਰੈਕਟ ਮੁਲਾਜ਼ਮ ਵਿੱਤ ਮੰਤਰੀ ਤੋਂ ਉਨ੍ਹਾਂ ਦੀਆਂ ਮੰਗਾਂ ਮਨਾਉਣ ਲਈ ਗੱਲਬਾਤ ਕਰਨਗੇ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਮੀਟਿੰਗ ਦਾ ਸਮਾਂ ਲਗਾਤਾਰ ਅੱਗੇ ਵਧਾਉਣ ‘ਤੇ ਪੀਆਰਟੀਸੀ ਤੇ ਪਨਬਸ ਦੇ ਕਾਂਟ੍ਰੈਕਟ ਮੁਲਾਜ਼ਮਾਂ ਨੇ ਬੀਤੀ 20 ਸਤੰਬਰ ਨੂੰ ਸੂਬੇ ਭਰ ਵਿਚ 2800 ਬੱਸਾਂ ਦਾ ਚੱਕਾ ਜਾਮ ਕਰਕੇ ਹੜਤਾਲ ਕੀਤੀ ਸੀ। ਦੇਰ ਸ਼ਾਮ ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਕਾਂਟ੍ਰੈਕਟ ਮੁਲਾਜ਼ਮਾਂ ਦੀਆਂ ਦੋ ਮੁੱਖ ਮੰਗਾਂ ਮੰਨਣੀਆਂ ਗਈਆਂ। ਇਨ੍ਹਾਂ ਵਿਚ ਕਾਂਟ੍ਰੈਕਟ ਮੁਲਾਜ਼ਮਾਂ ਦੀ ਤਨਖਾਹ ਵਿਚ 5 ਫੀਸਦੀ ਵਾਧਾ ਸਣੇ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਕੰਡਕਟਰਾਂ-ਡਰਾਈਵਰਾਂ ਸਣੇ ਹੋਰਨਾਂ ਨੂੰ 15 ਦਿਨ ਵਿਚ ਬਹਾਲ ਕਰਨ ‘ਤੇ ਸਹਿਮਤੀ ਦਿੱਤੀ।
ਇਹ ਵੀ ਪੜ੍ਹੋ : ਰੇਲ ਰੋਕੋ ਅੰਦੋਲਨ : ਪੰਜਾਬ-ਹਰਿਆਣਾ ‘ਚ 100 ਤੋਂ ਵੱਧ ਟ੍ਰੇਨਾਂ ਪ੍ਰਭਾਵਿਤ, 51 ਰੱਦ, ਕਈ ਡਾਇਵਰਟ
ਇਸ ਤੋਂ ਪਹਿਲਾਂ ਡਿਪੂ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਪਹਿਲਾਂ ਮੁਲਾਜ਼ਮਾਂ ਨੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਤੇ ਮੁੱਖ ਮੰਤਰੀ ਪੰਜਾਬ ਨਾਲ ਸਵਾਲ-ਜਵਾਬ ਦੀ ਗੱਲ ਕਹੀ ਤਾਂ ਪਟਿਆਲਾ ਪ੍ਰਸ਼ਾਸਨ ਨੇ 25 ਅਗਸਤ ਨੂੰ ਮੀਟਿੰਗ ਤੈਅ ਕੀਤੀ। ਫਿਰ ਮੀਟਿੰਗ ਦਾ ਸਮਾਂ 14 ਸਤੰਬਰ ਕਰ ਦਿੱਤਾ ਗਿਆ, ਤੀਜੀ ਵਾਰ ਵੀ ਮੀਟਿੰਗ 29 ਸਤੰਬਰ ਨੂੰ ਤੈਅ ਕੀਤੀ ਗਈ ਸੀ। ਮੀਟਿੰਗ ਦਾ ਸਮਾਂ ਲਗਾਤਾਰ ਵਧਾਉਣ ਨਾਲ ਰੋਸ ਵਜੋਂ ਕਾਂਟ੍ਰੈਕਟ ਮੁਲਾਜ਼ਮਾਂ ਨੇ ਹੜਤਾਲ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: