ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। 25 ਸਤੰਬਰ ਤਕ ਪੰਜਾਬ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਅੱਜ ਤੇ ਕੱਲ੍ਹ ਮੀਂਹ ਪੈਣ ਦੀ ਭਵਿੱਖਬਾਣੀ ਹੈ। ਤੇਜ਼ ਠੰਡੀਆਂ ਹਵਾਵਾਂ ਚੱਲ ਸਕਦੀਆਂ ਹਨ। ਆਉਣ ਵਾਲੇ ਦਿਨਾਂ ਵਿਚ ਹੌਲੀ-ਹੌਲੀ ਰਾਤਾਂ ਠੰਡੀਆਂ ਹੋਣਾ ਸ਼ੁਰੂ ਹੋ ਜਾਣਗੀਆਂ ਪਰ 2 ਦਿਨ ਤੋਂ ਹੋ ਰਹੇ ਮੀਂਹ ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ। ਮੰਡੀ ਪਹੁੰਚੀ ਫਸਲ ਨੂੰ ਇਸ ਨਾਲ ਭਾਰੀ ਨੁਕਸਾਨ ਪਹੁੰਚਿਆ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਮੁਤਾਬਕ ਅੱਜ ਪੂਰੇ ਪੰਜਾਬ ਵਿਚ ਮੀਂਹ ਪੈਣ ਵਾਲਾ ਹੈ ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। 25 ਸਤੰਬਰ ਨੂੰ ਮਾਲਵਾ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਪੂਰੇ ਪੰਜਾਬ ਵਿਚ ਮੌਸਮ ਖਰਾਬ ਰਹੇਗਾ।
ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਬੀਤੇ ਦਿਨੀਂ ਜ਼ਿਆਦਾਤਰ ਸ਼ਹਿਰਾਂ ਵਿਚ ਤਾਪਮਾਨ ਵਿਚ ਗਿਰਾਵਟ ਦਿਖੀ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 21 ਡਿਗਰੀ ਦੇ ਕਰੀਬ ਪਾਇਆ ਗਿਆ। 25 ਸਤੰਬਰ ਤੱਕ ਜ਼ਿਆਦਾਤਰ ਤਾਪਮਾਨ 30 ਡਿਗਰੀ ਦੇ ਲਗਭਗ ਰਹਿਣ ਦਾ ਅਨੁਮਾਨ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਸ਼ੁੱਕਰਵਾਰ ਰਾਤ ਤੋਂ ਸ਼ੁਰੂ ਹੋਇਆ ਮੀਂਹ ਲਗਾਤਾਰ ਜਾਰੀ ਹੈ। ਅੰਮ੍ਰਿਤਸਰ ਵਿਚ ਸਵੇਰੇ 8.30 ਵਜੇ ਤੱਕ 33ਐੱਮਐੱਮ ਮੀਂਹ ਦਰਜ ਕੀਤਾ ਗਿਆ ਹੈ। ਲੁਧਿਆਣਾ ਵਿਚ 7 ਐੱਮਐੱਮ ਤੇ ਪਟਿਆਲਾ ਵਿਚ 45 ਐੱਮਐੱਮ ਮੀਂਹ ਰਿਕਾਰਡ ਹੋਇਆ ਹੈ।