ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਲਗਭਗ 400 ਪਰਿਵਾਰਾਂ ਨੂੰ ਹੁਣ ਤੱਕ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ।
ਸੂਬਾ ਸਰਕਾਰ ਨੇ ਮ੍ਰਿਤਕ ਕਿਸਾਨਾਂ ਦੇ 152 ਵਾਰਸਾਂ ਨੂੰ ਨੌਕਰੀਆਂ ਵੀ ਦਿੱਤੀਆਂ ਹਨ। ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਫਰੀਦਕੋਟ, ਪਠਾਨਕੋਟ ਅਤੇ ਰੋਪੜ ਨੂੰ ਛੱਡ ਕੇ 20 ਜ਼ਿਲ੍ਹਿਆਂ ਦੇ ਕੁੱਲ 381 ਸ਼ਹੀਦ ਕਿਸਾਨਾਂ ਦੀ ਪਛਾਣ ਕੀਤੀ ਹੈ, ਜਿੱਥੇ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਸਕਦੀਆਂ ਹਨ।
ਅੰਦੋਲਨ ਵਿੱਚ ਜਾਨ ਗੁਆਉਣ ਵਾਲੇ ਸਭ ਤੋਂ ਵੱਧ 61 ਕਿਸਾਨ ਸੰਗਰੂਰ ਜ਼ਿਲ੍ਹੇ ਦੇ ਸਨ ਤੇ ਇਨ੍ਹਾਂ ਵਿੱਚੋਂ ਉਨ੍ਹਾਂ ਦੇ 31 ਰਿਸ਼ਤੇਦਾਰਾਂ ਨੂੰ ਹੁਣ ਤੱਕ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ। ਦੂਜੇ ਨੰਬਰ ‘ਤੇ ਬਠਿੰਡਾ ਜ਼ਿਲ੍ਹਾ ਆਉਂਦਾ ਹੈ ਜਿਸ ਵਿਚ ਸ਼ਹੀਦ ਕਿਸਾਨਾਂ ਦੇ ਕੁਲ 53 ਮਾਮਲਿਆਂ ਵਿੱਚੋਂ 23 ਨੂੰ ਅਤੇ ਮਾਨਸਾ ਜ਼ਿਲ੍ਹੇ ਵਿੱਚ ਕੁੱਲ 47 ਵਿੱਚੋਂ 10 ਦੇ ਪਰਿਵਾਰਕ ਮੈਂਬਰਾਂ ਨੂੰ ਹੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਵਿਸ਼ੇਸ਼ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਦੱਸਿਆ ਕਿ ਇਹ ਪ੍ਰਕਿਰਿਆ ਅਜੇ ਜਾਰੀ ਹੈ ਤੇ ਜਿਵੇਂ ਹੀ ਸਰਕਾਰ ਨੂੰ ਜ਼ਿਲ੍ਹਾ ਪੱਧਰ ਤੋਂ ਤਸਦੀਕ ਰਿਪੋਰਟ ਮਿਲ ਰਹੀ ਹੈ, ਯੋਗ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਂਦੇ ਹਨ।
ਇਹ ਵੀ ਪੜ੍ਹੋ : ਲਖੀਮਪੁਰ : ਮੰਤਰੀ ਅਜੈ ਮਿਸ਼ਰਾ ਖਿਲਾਫ ਨਹੀਂ ਦਰਜ ਹੋਵੇਗਾ ਪਰਚਾ, ਅਦਾਲਤ ਵੱਲੋਂ ਪਟੀਸ਼ਨ ਖਾਰਜ
ਦੱਸ ਦੇਈਏ ਕਿ ਪੰਜਾਬ ਮੰਤਰੀ ਮੰਡਲ ਨੇ ਅਗਸਤ ਵਿੱਚ ਫੈਸਲਾ ਲਿਆ ਸੀ ਕਿ ਮ੍ਰਿਤਕ ਕਿਸਾਨ ਦੀ ਮਾਂ, ਪਿਤਾ, ਵਿਆਹੇ ਭਰਾ ਜਾਂ ਭੈਣ, ਵਿਆਹੀ ਧੀ, ਨੂੰਹ ਅਤੇ ਪੋਤੇ-ਪੋਤੀਆਂ ਨੂੰ ਤਰਸ ਦੇ ਆਧਾਰ ‘ਤੇ ਯੋਗਤਾ ਮੁਤਾਬਕ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 20 ਨਵੰਬਰ ਨੂੰ ਕਿਸਾਨ ਅੰਦੋਲਨ ਵਿੱਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਨਾਂ ’ਤੇ ਯਾਦਗਾਰ ਬਣਾਉਣ ਦਾ ਐਲਾਨ ਵੀ ਕੀਤਾ ਸੀ।