ਮਾਨਸਾ ‘ਚ ਬੇਰੋਜ਼ਗਾਰ ਅਧਿਆਪਕਾਂ ਦੀ ਹੋਈ ਕੁੱਟਮਾਰ ਪਿੱਛੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ, ਜਿਸ ਪਿੱਛੋਂ ਹੁਣ CM ਚੰਨੀ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਦੇ ਇਸ਼ਾਰੇ ‘ਤੇ ਹੀ ਅਧਿਆਪਕਾਂ ‘ਤੇ ਨਾਜਾਇਜ਼ ਤੌਰ ‘ਤੇ ਲਗਾਤਾਰ ਤਸ਼ੱਦਦ ਹੋ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਦੱਸ ਦੇਈਏ ਕਿ ਸੀਐੱਮ. ਚੰਨੀ ਦੀ ਰੈਲੀ ਦੌਰਾਨ ਬੇਰੋਜ਼ਗਾਰ ਅਧਿਆਪਕਾਂ ਨੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਜਿਸ ਪਿੱਛੋਂ ਸੀ.ਐੱਮ. ਸਕਿਓਰਿਟੀ ‘ਚ ਤਾਇਨਾਤ ਇੱਕ ਡੀਐੱਸ.ਪੀ. ਨੇ ਅਧਿਆਪਕਾਂ ਨੂੰ ਬੁਰੀ ਤਰ੍ਹਾਂ ਕੁੱਟਿਆ। ਫਿਰ ਅਧਿਆਪਕਾਂ ਨੂੰ ਗ੍ਰਿਫਤਾਰ ਕਰਕੇ ਬੱਸ ਬਿਠਾਉਣ ਪਿੱਛੋਂ ਵੀ ਕੁੱਟਮਾਰ ਕਰਦਾ ਰਿਹਾ। ਇਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ਵਾਇਰਲ ਹੁੰਦਿਆਂ ਹੀ ਵਿਰੋਧੀ ਧਿਰਾਂ ਦੇ ਕਈ ਆਗੂਆਂ ਨੇ ਚੰਨੀ ਸਰਕਾਰ ‘ਤੇ ਨਿਸ਼ਾਨੇ ਵਿੰਨ੍ਹੇ।
ਇਹ ਵੀ ਪੜ੍ਹੋ : ਭਾਰਤੀ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ, ਦੋ ਘੰਟਿਆਂ ‘ਚ ‘ਓਮੀਕ੍ਰੋਨ’ ਨੂੰ ਪਛਾਣਨ ਵਾਲੀ ਕਿੱਟ ਤਿਆਰ
ਇਸ ਤੋਂ ਬਾਅਦ ਸੀ.ਐੱਮ. ਚੰਨੀ ਨੇ ਸੰਗਰੂਰ ਜ਼ਿਲ੍ਹੇ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨਮੋਲ ਸਿੰਘ ਧਾਲੀਵਾਲ ਨੂੰ ਇਸ ਮਾਮਲੇ ਦੀ ਜਾਂਚ ਦੇ ਹੁਕਮ ਹਿੱਤੇ ਹਨ। ਉਨ੍ਹਾਂ ਨੂੰ ਇੱਕ ਹਫਤੇ ਵਿੱਚ ਜਾਂਚ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।