ਵਿਧਾਨ ਸਭਾ ਚੋਣਾਂ ਲਈ ਐਲਾਨ ਹੋਣ ਵਿਚ ਹੁਣ ਥੋੜ੍ਹਾ ਹੀ ਸਮਾਂ ਬਾਕੀ ਹੈ। ਇਸ ਵਿਚਕਾਰ ਕਾਂਗਰਸ ਵਿਚ ਘਮਾਸਾਨ ਮਚਣ ਦੇ ਆਸਾਰ ਹਨ। ਨਵਜੋਤ ਸਿੰਘ ਸਿੱਧੂ ਤੇ ਚਰਨਜੀਤ ਚੰਨੀ ਵਿਚਾਲੇ ਕਈ ਮੁੱਦਿਆਂ ਨੂੰ ਲੈ ਕੇ ਮਤਭੇਦ ਪਹਿਲਾਂ ਹੀ ਚੱਲ ਰਿਹਾ ਹੈ, ਹੁਣ ਪਾਰਟੀ ਅੰਦਰ ਚੰਨੀ ਨੂੰ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੀ.ਐੱਮ. ਚਿਹਰਾ ਬਣਾਉਣ ਦੀ ਮੰਗ ਉੱਠ ਗਈ ਹੈ।
ਬੀਤੇ ਦਿਨੀਂ ਸੀ.ਐੱਮ. ਚੰਨੀ ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਇਤਿਹਾਸਕ ਰਾਮ ਤੀਰਥ ਮੰਦਰ ਵਿਚ ਆਯੋਜਿਤ ਕੀਤੇ ਗਏ ਰਾਜ ਪੱਧਰੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ।
ਇਸ ਦੌਰਾਨ ਸਮਾਗਮ ਵਿਚ ਸ਼ਾਮਲ ਵੱਖ-ਵੱਖ ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਚਰਨਜੀਤ ਸਿੰਘ ਚੰਨੀ ਨੂੰ ਹੀ ਮੁੱਖ ਮੰਤਰੀ ਦੇ ਅਹੁਦੇ ਲਈ ਪਾਰਟੀ ਦਾ ਉਮੀਦਵਾਰ ਬਣਾਇਆ ਜਾਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਉਪ ਮੁੱਖ ਮੰਤਰੀ ਓ. ਪੀ. ਸੋਨੀ, ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਸਪੀਕਰ ਰਾਣਾ ਕੇ. ਪੀ. ਸਿੰਘ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਤਰਸੇਮ ਸਿੰਘ ਡੀ. ਸੀ. ਆਦਿ ਨੇ ਇੱਥੇ ਆਪਣੇ ਸੰਬੋਧਨ ਦੌਰਾਨ ਇਹ ਮੰਗ ਕੀਤੀ। ਗੌਰਤਲਬ ਹੈ ਕਿ ਨਵਜੋਤ ਸਿੰਘ ਸਿੱਧੂ ਮੰਤਰੀ ਮੰਡਲ ਵਿਚ ਸ਼ਾਮਲ ਕੀਤੇ ਗਏ ਕੁਝ ਨੇਤਾਵਾਂ ਅਤੇ ਡੀ. ਜੀ. ਪੀ. ਤੇ ਏ. ਜੀ. ਦੀ ਨਿਯੁਕਤੀ ਨੂੰ ਲੈ ਕੇ ਪਾਰਟੀ ਨਾਲ ਖਫ਼ਾ ਹਨ।
ਇਹ ਵੀ ਪੜ੍ਹੋ : ਕੈਪਟਨ ਦਾ ਸਿੱਧੂ ‘ਤੇ ਜਵਾਬੀ ਹਮਲਾ- ਖੇਤੀ ਦਾ ਇੱਲ ਕੁੱਕੜ ਵੀ ਨਹੀਂ ਪਤਾ ਤੇ ਸੁਪਨੇ ਪੰਜਾਬ ਨੂੰ ਲੀਡ ਕਰਨ ਦੇ!
ਹੁਣ ਤੱਕ ਉਨ੍ਹਾਂ ਖੁਦ ਸਾਹਮਣੇ ਆ ਕੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤੇ ਅਸਤੀਫ਼ੇ ਨੂੰ ਵਾਪਸ ਨਹੀਂ ਲਿਆ ਹੈ, ਭਾਵੇਂ ਕਿ ਪਿੱਛੇ ਜਿਹੇ ਉਨ੍ਹਾਂ ਦੀ ਹਾਈਕਮਾਨ ਨਾਲ ਵੀ ਮੀਟਿੰਗ ਹੋਈ ਹੈ।