ਬਠਿੰਡਾ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਦੇਰ ਰਾਤ ਮਾਨਸਾ ਦੇ ਪਿੰਡ ਮੂਸੇ ਵਿਖੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ। ਉਹ ਬੀਤੀ ਰਾਤ ਉਥੇ ਹੀ ਰੁਕੇ ਅਤੇ ਬੁੱਧਵਾਰ ਤੜਕੇ ਚਲੇ ਗਏ। ਇਸ ਦੌਰਨ ਮਾਨਸਾ ਪੁਲਿਸ ਨੇ ਉਨ੍ਹਾਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਮਾਨਸਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵੱਲੋਂ 12 ਜਨਵਰੀ, 2023 ਲਈ ਜਾਰੀ ਕੀਤੇ ਸੰਮਨ ਸੌਂਪੇ। ਚੰਨੀ ਨੂੰ 12 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣਾ ਰੋਵੇਗਾ।
ਦੱਸ ਦੇਈਏ ਕਿ ਫਰਵਰੀ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੰਨੀ ਵਿਰੁੱਧ ਮਾਨਸਾ ਵਿਖੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ ਅਤੇ ਕਿਉਂਕਿ ਉਹ ਚੋਣਾਂ ਤੋਂ ਬਾਅਦ ਭਾਰਤ ਤੋਂ ਬਾਹਰ ਚਲੇ ਗਏ ਸਨ, ਉਨ੍ਹਾਂ ਨੂੰ ਸੰਮਨ ਜਾਰੀ ਨਹੀਂ ਕੀਤਾ ਜਾ ਸਕਿਆ। ਸੰਮਨ ਦੀ ਕਾਪੀ ਸੌਂਪਣ ਲਈ ਮਾਨਸਾ ਦੇ ਡੀਐਸਪੀ ਸੰਜੀਵ ਗੋਇਲ ਮੂਸੇਵਾਲਾ ਦੀ ਰਿਹਾਇਸ਼ ’ਤੇ ਪੁੱਜੇ।
ਇਹ ਵੀ ਪੜ੍ਹੋ : PAK ‘ਚ ਹੰਗਾਮਾ, ਇਮਰਾਨ ਖਾਨ ਦੀ ਔਰਤ ਨਾਲ ਫੋਨ ‘ਤੇ ‘ਗੰਦੀ ਬਾਤ’ ਕਰਦਿਆਂ ਦੀ ਆਡੀਓ ਵਾਇਰਲ
ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਠ ਮਹੀਨਿਆਂ ਤੋਂ ਵਿਦੇਸ਼ ਵਿੱਚ ਸਨ। ਉਹ ਸੋਮਵਾਰ ਨੂੰ ਪੰਜਾਬ ਪਰਤ ਆਏ ਹਨ। ਚੰਨੀ ਆਪਣੀ ਪੀ.ਐੱਚ.ਡੀ. ਦੀ ਪੜ੍ਹਾਈ ਪੂਰੀ ਕਰਨ ਲਈ ਵਿਦੇਸ਼ ਗਏ ਹੋਏ ਸਨ। ਸੋਮਵਾਰ ਨੂੰ ਨਵੀਂ ਦਿੱਲੀ ਪਹੁੰਚਦੇ ਹੀ ਉਨ੍ਹਾਂ ਨੇ ਪਹਿਲਾਂ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਵਿੱਚ ਪਾਰਟੀ ਦੀ ਜਿੱਤ ‘ਤੇ ਵਧਾਈ ਦਿੱਤੀ। ਇਸ ਮਗਰੋਂ ਚੰਨੀ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨੂੰ ਮਿਲੇ।
ਵੀਡੀਓ ਲਈ ਕਲਿੱਕ ਕਰੋ -: