111 ਦਿਨ ਪੰਜਾਬ ਦੇ ਮੁੱਖ ਮੰਤਰੀ ਰਹੇ ਚਰਨਜੀਤ ਸਿੰਘ ਚੰਨੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਉਹ ਵਿਦੇਸ਼ੀ ਧਰਤੀ ‘ਤੇ ਦੋਸਤਾਂ ਨਾਲ ਘੁੰਮਦੇ ਨਜ਼ਰ ਆਏ। ਇਹ ਤਸਵੀਰਾਂ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਅਪਲੋਡ ਕੀਤੀਆਂ ਹਨ। ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚੰਨੀ ਪਾਰਟੀ ਗਤੀਵਿਧੀਆਂ ਅਤੇ ਲੋਕਾਂ ਤੋਂ ਗਾਇਬ ਹੋ ਗਏ ਸਨ।
ਚੰਨੀ ਜਿਥੇ ਚੋਣ ਹਾਰਨ ਤੋਂ ਬਾਅਦ ਪਾਰਟੀ ਦੀਆਂ ਸਰਗਰਮੀਆਂ ਤੋਂ ਦੂਰ ਰਹੇ, ਉਥੇ ਹੀ ਸੋਸ਼ਲ ਮੀਡੀਆ ਦੀ ਵਾਹਵਾਹੀ ਤੋਂ ਵੀ ਪਿੱਛੇ ਹਟ ਗਏ। ਚੰਨੀ ਆਪਣੇ ਮੁੱਖ ਮੰਤਰੀ ਰਹਿੰਦਿਆਂ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਚਰਚਾ ‘ਚ ਰਹਿੰਦੇ ਸਨ। ਕਦੇ ਚੰਨੀ ਸਟੇਜ ‘ਤੇ ਭੰਗੜਾ ਪਾਉਂਦੇ, ਕਦੇ ਬੱਕਰੀ ਦਾ ਦੁੱਧ ਚੌਂਦੇ, ਕਦੇ ਮੰਜੀ ਬੁਣਦੇ, ਕਦੇ ਢਾਬੇ ‘ਤੇ ਤੜਕਾ ਲਾਉਂਦੇ, ਕਦੇ ਲੋਕਾਂ ਵਿਚਕਾਰ ਬੈਠ ਕੇ ਚਾਹ ਪੀਂਦੇ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਦੇ ਨਜ਼ਰ ਆਏ।
ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਸਨ। ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਚੰਨੀ ਨੂੰ ਉਨ੍ਹਾਂ ਦੇ ਸਿੱਖ ਚਿਹਰੇ ਅਤੇ ਐਸਸੀ ਭਾਈਚਾਰੇ ਨਾਲ ਸਬੰਧਤ ਹੋਣ ਕਾਰਨ ਕਾਂਗਰਸ ਹਾਈਕਮਾਂਡ ਨੇ ਅਚਾਨਕ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ ਸੀ। ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਚਕਨਾਚੂਰ ਹੋ ਗਿਆ।
ਕਿਉਂਕਿ ਉਹ ਮੁੱਖ ਮੰਤਰੀ ਬਣਨਾ ਚਾਹੁੰਦੇ ਸਨ ਅਤੇ ਕੈਪਟਨ ਨੂੰ ਹਟਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਵੱਡੀਆਂ ਉਮੀਦਾਂ ਸਨ ਕਿ ਹੁਣ ਹਾਈਕਮਾਂਡ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ ਜਾ ਸਕਦਾ ਹੈ ਪਰ ਚੰਨੀ ਦੇ ਨਾਂ ਕਾਰਨ ਸਿੱਧੂ ਨੂੰ ਵੀ ਪਾਰਟੀ ਵੱਲੋਂ ਲਾਂਭੇ ਕਰ ਦਿੱਤਾ ਗਿਆ ਸੀ। ਮੁੱਖ ਮੰਤਰੀ ਬਣਨ ਦੇ ਬਾਵਜੂਦ ਚੰਨੀ ਭਦੌੜ ਅਤੇ ਚਮਕੌਰ ਸਾਹਿਬ ਤੋਂ ਦੋਵੇਂ ਸੀਟਾਂ ਹਾਰ ਗਏ ਸਨ।
ਇਹ ਵੀ ਪੜ੍ਹੋ : ਹੇਠਾਂ ਜਵਾਲਾਮੁਖੀ, ਉੱਤੇ 856 ਫੁੱਟ ਰੱਸੀ, ਨੰਗੇ ਪੈਰੀਂ ਚਲੇ ਐਡਵੈਂਚਰ ਪ੍ਰੇਮੀ, ਬਣਾਇਆ ਵਰਲਡ ਰਿਕਾਰਡ
ਵਿਜੀਲੈਂਸ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤਾ ਹੈ। ਆਸ਼ੂ ਦੇ ਸਮਰਥਨ ਵਿੱਚ ਜਿੱਥੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਪਾਰਕ ਵਿੱਚ ਕਰੀਬ 4 ਤੋਂ 5 ਦਿਨਾਂ ਤੱਕ ਧਰਨਾ ਦਿੱਤਾ, ਉੱਥੇ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਿਸੇ ਵੀ ਮੰਤਰੀ ਦੇ ਹੱਕ ਵਿੱਚ ਨਹੀਂ ਆਏ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤਿੰਨ ਵਾਰ ਕੌਂਸਲਰ ਰਹਿ ਚੁੱਕੇ ਹਨ। ਉਹ ਖਰੜ ਨਗਰ ਕੌਂਸਲ ਦੇ ਪ੍ਰਧਾਨ ਰਹੇ। 2007 ਵਿੱਚ ਉਨ੍ਹਾਂ ਨੂੰ ਕਾਂਗਰਸ ਤੋਂ ਟਿਕਟ ਨਾ ਮਿਲੀ ਤਾਂ ਆਜ਼ਾਦ ਚੋਣ ਲੜ ਕੇ ਜਿੱਤ ਗਏ। 2012 ਅਤੇ 2017 ਵਿਚ ਕਾਂਗਰਸ ਦੀ ਟਿਕਟ ‘ਤੇ ਚੋਣ ਜਿੱਤੀ। 2017 ਵਿੱਚ ਕੈਪਟਨ ਸਰਕਾਰ ਵਿੱਚ ਤਕਨੀਕੀ ਸਿੱਖਿਆ ਮੰਤਰੀ ਬਣੇ। ਸਤੰਬਰ 2021 ਵਿੱਚ, ਕੈਪਟਨ ਅਮਰਿੰਦਰ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: