ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਆਪਣੇ ਮੁੱਖ ਮੰਤਰੀ ਉਮੀਦਵਾਰ ਲਈ ਚਰਨਜੀਤ ਸਿੰਘ ਚੰਨੀ ਦੇ ਨਾਂ ‘ਤੇ ਮੋਹਰ ਲਾ ਦਿੱਤੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਹ ਹੁਣ ਕਾਂਗਰਸ ਦਾ ਸੀ.ਐੱਮ. ਫ਼ੇਸ ਹੋਣਗੇ। ਕਾਂਗਰਸ ਪਾਰਟੀ ਵੱਲੋਂ ਸੀ.ਐੱਮ. ਚੰਨੀ ਵੱਲੋਂ ਲਏ ਗਏ 23 ਅਹਿਮ ਫ਼ੈਸਲਿਆਂ ਦੇ ਪੋਸਟਰ ਵੀ ਲਾਂਚ ਕੀਤੇ ਜਾਣਗੇ। ਹਾਲਾਂਕਿ ਸੀ.ਐੱਮ. ਫ਼ੇਸ ਦਾ ਐਲਾਨ ਕਾਂਗਰਸ ਪਾਰਟੀ ਵੱਲੋਂ ਭਲਕੇ ਅਧਿਕਾਰਤ ਤੌਰ ‘ਤੇ ਰਾਹੁਲ ਗਾਂਧੀ ਵੱਲੋਂ ਕੀਤਾ ਜਾਵੇਗਾ।
ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਅਜੇ ਤੱਕ ਕਾਂਗਰਸ ਵੱਲੋਂ ਸੀ.ਐੱਮ. ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਦਾ ਨਾਂ ਸੀ.ਐੱਮ. ਫ਼ੇਸ ਦੀ ਰੇਸ ਵਿੱਚ ਸ਼ਾਮਲ ਸੀ। ਰਾਹੁਲ ਗਾਂਧੀ ਨੇ ਲੋਕਾਂ ਦੀ ਰਾਏ ਲੈ ਕੇ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰਨ ਦੀ ਗੱਲ ਕਹੀ ਸੀ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਪੰਜਾਬ ਦੌਰੇ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਦੋਵਾਂ ਵਿੱਚੋਂ ਜਿਸ ਨੂੰ ਵੀ ਸੀ.ਐੱਮ. ਫ਼ੇਸ ਚੁਣਿਆ ਜਾਵੇਗਾ, ਦੂਜਾ ਉਸ ਦਾ ਸਾਥ ਦੇਵੇਗਾ। ਹਾਲਾਂਕਿ ਉਸ ਵੇਲੇ ਨਵਜੋਤ ਸਿੱਧੂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਕਾਂਗਰਸ ਨੂੰ ਸੀ. ਐੱਮ. ਕੈਂਡੀਡੇਟ ਐਲਾਨਣਾ ਚਾਹੀਦਾ ਹੈ ਕਿਉਂਕਿ ਉਹ ਬਿਨਾਂ ਸ਼ਕਤੀ ਦੇ ਦਰਸ਼ਨੀ ਘੋੜਾ ਨਹੀਂ ਬਣਨਾ ਚਾਹੰਦੇ। ਜਾਣਕਾਰੀ ਮੁਤਾਬਕ ਕਾਂਗਰਸ ਵੱਲੋਂ ਕਰਵਾਏ ਜਾ ਰਹੇ ਸਰਵੇਖਣ ਵਿਚ ਸੂਤਰਾਂ ਦੇ ਹਵਾਲੇ ਨਾਲ ਇਹੀ ਗੱਲ ਸਾਹਮਣੇ ਆ ਰਹੀ ਹੈ ਕਿ ਸੀ. ਐੱਮ. ਚਰਨਜੀਤ ਸਿੰਘ ਚੰਨੀ ਰੇਸ ਵਿਚ ਅੱਗੇ ਚੱਲ ਰਹੇ ਹਨ।