ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ਦੀ ਬਿਲਡਿੰਗ ‘ਤੇ RPG ਹਮਲੇ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਚੜ੍ਹਤ ਸਿੰਘ ਨੂੰ ਸ਼ੁੱਕਰਵਾਰ ਨੂੰ ਉਸ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਪੁਲਿਸ ਦੀਆਂ ਦਲੀਲਾਂ ਸੁਣਨ ਮਗਰੋਂ ਮੁਲਜ਼ਮਾਂ ਨੂੰ ਅੱਠ ਦਿਨਾਂ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਹੁਣ ਤੱਕ ਪੁਲਿਸ ਆਰਪੀਜੀ ਹਮਲੇ ਦੇ 9 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।
ਦੱਸ ਦੇਈਏ ਕਿ ਪੁਲਿਸ ਦਾ ਕਹਿਣਾ ਹੈ ਕਿ 9 ਮਈ ਦੀ ਰਾਤ ਨੂੰ ਹੋਏ ਇਸ ਹਮਲੇ ਦੀ ਸਾਜ਼ਿਸ਼ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਰਚੀ ਸੀ।
ਚੜ੍ਹਤ ਸਿੰਘ ਕਨੇਡਾ ਬੈਠੇ ਲਖਬੀਰ ਲੰਡਾ ਦਾ ਖ਼ਾਸ ਗੁਰਗਾ ਹੈ, ਜਿਸਨੂੰ ਮਹਾਰਾਸ਼ਟਰ ਵਿਚ ਪੰਜਾਬ ਪੁਲਿਸ ਸੈਂਟਰਲ ਏਜੰਸੀ ਤੇ ਏਟੀਐਸ ਦੀ ਮਹਾਰਾਸ਼ਟਰ ਟੀਮ ਨੇ ਜੁਆਇੰਟ ਅਪ੍ਰੇਸ਼ਨ ਚਲਕੇ ਕਾਬੂ ਕੀਤਾ ਹੈ। ਚੜ੍ਹਤ ਸਿੰਘ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਪੁਲਿਸ ਲਈ ਸਿਰਦਰਦੀ ਬਣਿਆ ਹੋਇਆ ਸੀ।
ਭਾਰਤ-ਪਾਕਿ ਕੌਮਾਂਤਰੀ ਸਰਹੱਦ ਨਾਲ ਲੱਗਦੇ ਕਸਬਾ ਖੇਮਕਰਨ ਦੇ ਪਿੰਡ ਮਹਿੰਦੀਪੁਰ ਦੇ ਵਸਨੀਕ ਚੜ੍ਹਤ ਸਿੰਘ ਦੀ ਕੰਡਿਆਲੀ ਤਾਰ ਤੋਂ ਪਾਰ ਚਾਰ ਏਕੜ ਜ਼ਮੀਨ ਹੈ। ਚੜ੍ਹਤ ਸਿੰਘ ਖ਼ਿਲਾਫ਼ 29 ਜੁਲਾਈ 2002 ਨੂੰ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ-6 ਵਿੱਚ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ। ਜਦੋਂ ਕਿ 10 ਦਸੰਬਰ 2015 ਨੂੰ ਥਾਣਾ ਖੇਮਕਰਨ ਵਿਖੇ ਕੇਸ ਦਰਜ ਹੋਇਆ ਸੀ, ਜਿਸ ਵਿੱਚ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਜਦੋਂ ਕਿ 23 ਜਨਵਰੀ 2015 ਨੂੰ ਥਾਣਾ ਖੇਮਕਰਨ ਵਿੱਚ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਵੀ ਉਹ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਰਿਹਾ।
ਇਹ ਵੀ ਪੜ੍ਹੋ : ਪੈਨਸ਼ਨ ਬਹਾਲ ਹੋਣ ‘ਤੇ CM ਮਾਨ ਤੋਂ ਖੁਸ਼ ਪਟਵਾਰ ਯੂਨੀਅਨ, ਦੂਜਾ ਵਾਅਦਾ ਵੀ ਕਰਵਾਇਆ ਚੇਤਾ
24 ਜੂਨ 2016 ਨੂੰ ਕਪੂਰਥਲਾ ਦੇ ਥਾਣਾ ਕੋਤਵਾਲੀ ਵਿਖੇ ਸਮਲਿੰਗੀ ਸਬੰਧਾਂ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸੇ ਤਰ੍ਹਾਂ ਅੰਮ੍ਰਿਤਸਰ ਦੇ ਮਕਬੂਲਪੁਰਾ ਥਾਣੇ ਵਿੱਚ 24 ਮਈ 2015 ਨੂੰ ਲੁੱਟ-ਖੋਹ ਅਤੇ ਨਾਜਾਇਜ਼ ਹਥਿਆਰਾਂ ਸਣੇ ਹੋਰ ਵੀ ਕਈ ਮਾਮਲੇ ਦਰਜ ਹਨ।
ਵੀਡੀਓ ਲਈ ਕਲਿੱਕ ਕਰੋ -: