ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਪੁਲਿਸ ਵੱਲੋਂ ਗੈਂਗਸਟਰ ਦੀਪਕ ਟੀਨੂੰ, ਉਸਦੀ ਪ੍ਰੇਮਿਕਾ ਜਤਿੰਦਰ ਕੌਰ ਅਤੇ ਭੱਜਣ ਵਿੱਚ ਮਦਦ ਕਰਨ ਵਾਲੇ ਸੀਆਈਏ ਮਾਨਸਾ ਦੇ ਸਾਬਕਾ ਇੰਚਾਰਜ ਪ੍ਰਿਤਪਾਲ ਸਿੰਘ ਸਣੇ 10 ਦੇ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਹੈ।
ਦੱਸ ਦੇਈਏ ਕਿ ਗੈਂਗਸਟਰ ਦੀਪਕ ਟੀਨੂੰ 1 ਅਕਤੂਬਰ ਨੂੰ ਪੰਜਾਬ ਪੁਲਿਸ ਦੀ ਹਿਰਾਸਤ ‘ਚੋਂ ਫਰਾਰ ਹੋ ਗਿਆ ਸੀ। ਮੁਲਜ਼ਮ ਸਾਬਕਾ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਟੀਨੂੰ ਨੂੰ ਵਿਭਾਗੀ ਉੱਚ ਅਧਿਕਾਰੀਆਂ ਨੂੰ ਬਿਨਾਂ ਦੱਸੇ ਆਪਣੀ ਕਾਰ ਵਿੱਚ ਉਸ ਦੀ ਗਰਲ ਫ੍ਰੈਂਡ ਨੂੰ ਮਿਲਾਉਣ ਲਈ ਲੈ ਗਿਆ ਸੀ।
ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਮੁਲਜ਼ਮ ਟੀਨੂੰ ਨੂੰ ਅਜਮੇਰ ਦੇ ਕੇਕੜੀ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ 5 ਹੈਂਡ ਗ੍ਰਨੇਡ ਅਤੇ 2 ਸੈਮੀ ਆਟੋਮੈਟਿਕ ਪਿਸਤੌਲ ਬਰਾਮਦ ਕੀਤੇ ਹਨ। ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਸਬੰਧਤ ਥਾਣਾ ਪੁਲਿਸ ਸਣੇ SSOC ਰਿਮਾਂਡ ਦੌਰਾਨ ਪੁੱਛਗਿੱਛ ਕਰ ਚੁੱਕੀ ਹੈ।
ਜ਼ਿਕਰਯੋਗ ਹੈ ਕਿ 20 ਜੂਨ 2022 ਨੂੰ ਪੰਜਾਬ ਸਟੇਟ ਕ੍ਰਾਈਮ ਥਾਣਾ ਮੁਹਾਲੀ ਨੇ ਜਾਅਲੀ ਪਾਸਪੋਰਟ ਬਣਾਉਣ ਦੇ ਮਾਮਲੇ ਵਿੱਚ FIR ਦਰਜ ਕੀਤੀ ਸੀ। ਆਈਪੀਸੀ ਦੀਆਂ ਧਾਰਾਵਾਂ 384, 465, 466, 468, 471, 120-ਬੀ ਅਤੇ ਪਾਸਪੋਰਟ ਐਕਟ ਦੀ ਧਾਰਾ (12) ਅਤੇ ਅਸਲਾ ਐਕਟ ਦੀ ਧਾਰਾ (25) ਤਹਿਤ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਫਲਾਈਟ ‘ਚ ਪਿਸ਼ਾਬ ਕਰਨ ਵਾਲੇ ਖਿਲਾਫ ਲੁਕਆਊਟ ਨੋਟਿਸ ਜਾਰੀ, ਦੋਸ਼ੀ ਦੇ ਵਕੀਲ ਨੇ ਕੀਤਾ ਇਹ ਦਾਅਵਾ
ਗੈਂਗਸਟਰ ਲਾਰੈਂਸ, ਕਰਮਵੀਰ ਸਿੰਘ ਉਰਫ਼ ਕਰਨਵੀਰ, ਸਤਵਿੰਦਰ ਸਿੰਘ ਉਰਫ਼ ਗੋਲਡੀ, ਸਤਵੀਰ ਵੜਿੰਗ ਉਰਫ਼ ਸੈਮ, ਅਨਮੋਲ, ਸਚਿਨ, ਰਾਜਵੀਰ ਸਿੰਘ ਉਰਫ਼ ਰਵੀ ਰਾਜਗੜ੍ਹ, ਯਾਦਵਿੰਦਰ ਸਿੰਘ ਉਰਫ਼ ਚੰਦੀ, ਬਲਦੇਵ ਚੌਧਰੀ ਉਰਫ਼ ਬੱਲੂ ਉਰਫ਼ ਕਾਕੂ, ਗੁਰਿੰਦਰਪਾਲ ਸਿੰਘ ਉਰਫ਼ ਗੋਗਾ ਤੇ ਹੋਰ ਮੁਲਜ਼ਮਨੂੰ ਨਾਮਜ਼ਦ ਕੀਤਾ ਗਿਆ ਸੀ। SSOC ਨੇ ਇਸ ਮਾਮਲੇ ਵਿੱਚ ਦੀਪਕ ਟੀਨੂੰ ਤੋਂ ਵੀ ਪੁੱਛਗਿੱਛ ਕੀਤੀ ਹੈ।
ਦੋਸ਼ੀਆਂ ਨੇ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਦੇ ਟਰੈਵਲ ਏਜੰਟਾਂ ਨਾਲ ਮਿਲੀਭੁਗਤ ਕਰਕੇ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ, ਲਾਰੈਂਸ ਦੇ ਰਿਸ਼ਤੇਦਾਰ ਸਚਿਨ ਥਾਪਨ ਦੀ ਫਰਜ਼ੀ ਪਛਾਣ ਅਤੇ ਉਸ ਦੀ ਅਸਲੀ ਫੋਟੋ ਨੂੰ ਮੋਟੀ ਰਕਮ ਦੇ ਕੇ ਵਿਦੇਸ਼ ਭੇਜ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: