ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫਤਰ ਵਿਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਲਾਂਚ ਕੀਤੀ ਜੋ ਸੂਬੇ ਵਿਚ ਸੂਚਨਾ ਦੇ ਆਦਾਨ-ਪ੍ਰਦਾਨ ਨਾਲ ਸਬੰਧਤ ਗਤੀਵਿਧੀਆਂ ਵਿਚ ਜਨਤਕ ਸ਼ਮੂਲੀਅਤ ਨੂੰ ਨਿਸ਼ਚਿਤ ਬਣਾਉਣ ਸਣੇ ਸੂਚਨਾ ਦੇ ਪ੍ਰਸਾਰ ਨੂੰ ਹੋਰ ਜ਼ਿਆਦਾ ਸੁਚਾਰੂ ਬਣਾਏਗੀ ਤੇ ਪਾਰਦਰਸ਼ਤਾ ਵਿਚ ਹੋਰ ਵਾਧਾ ਕਰੇਗੀ।
ਵਿਭਾਗ ਦੇ ਅਧਿਕਾਰੀਆਂ ਤੇ ਸਮੁੱਚੀ ਤਕਨੀਕੀ ਟੀਮ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ. ਚੇਤਨਸਿੰਘ ਜੌੜਾਮਾਜਰਾ ਨੇ ਆਸ ਪ੍ਰਗਟਾਈ ਕਿ ਮੋਬਾਈਲ ਅਨੁਕੂਲ ਇਹ ਨਵੀਂ ਵੈੱਬਸਾਈਟ https://ipr.punjab.gov.in/en/ ਪੱਤਰਕਾਰਾਂ ਤੇ ਆਮ ਲੋਕਾਂ ਨੂੰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਉਪਲਬਧੀਆਂ ਤੇ ਲੋਕ ਹਿਤ ਨੀਤੀਆਂ ਬਾਰੇ ਨਵੀਂ ਜਾਣਕਾਰੀ ਪ੍ਰਦਾਨ ਕਰੇਗੀ ਤੇ ਉਨ੍ਹਾਂ ਤੱਕ ਸਹੀ ਜਾਣਕਾਰੀ ਅੰਗਰੇਜ਼ੀ, ਪੰਜਾਬੀ ਤੇ ਹਿੰਦੀ ਤਿੰਨ ਭਾਸ਼ਾਵਾਂ ਵਿਚ ਪਹੁੰਚਾਉਣਾ ਨਿਸ਼ਚਿਤ ਬਣਾਏਗੀ।
ਇਹ ਵੀ ਪੜ੍ਹੋ : ਕਿਸਾਨਾਂ ਦੇ ਪ੍ਰਦਰਸ਼ਨ ‘ਤੇ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਬੋਲੇ-‘MSP ਕਾਨੂੰਨ ਜਲਦਬਾਜ਼ੀ ‘ਚ ਨਹੀਂ ਲਿਆਂਦਾ ਜਾ ਸਕਦਾ’
ਵੈੱਬਸਾਈਟ ਦੀਆਂ ਹੋਰ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਇਸ ਵੈੱਬਸਾਈਟ ਦੀ ਸੁਵਿਧਾ ਤੇ ਇਸਤੇਮਾਲ ਵਿਚ ਆਸਾਨੀ ਨੂੰ ਧਿਆਨ ਵਿਚ ਰਖਦੇ ਹੋਏ ਡਿਜ਼ਾਈਨ ਕੀਤਾ ਗਿਆ ਹੈ ਤਾਂ ਕਿ ਲੋਕ ਆਸਾਨੀ ਨਾਲ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਵੈੱਬਸਾਈਟ ਜ਼ਰੀਏ ਲੋਕ ਸਰਕਾਰ ਦੀਆਂ ਪਹਿਲਾਂ, ਪ੍ਰੈੱਸ ਰਿਲੀਜ਼, ਪ੍ਰਕਾਸ਼ਨਾ ਤੇ ਵੱਖ-ਵੱਖ ਖੇਤਰਾਂ ਸਬੰਧੀ ਤਾਜ਼ਾ ਤੇ ਵਿਆਪਕ ਜਾਣਕਾਰੀ ਹਾਸਲ ਕਰ ਸਕਣਗੇ। ਲੋਕ ਸੰਪਰਕ ਮੰਤਰੀ ਨੇ ਕਿਹਾ ਕਿ ਇਹ ਵੈਬਸਾਈਟ ਮੋਬਾਈਲ ਉਪਕਰਣਾਂ ਲਈ ਅਨੁਕੂਲ ਹੈ ਜਿਸ ਨਾਲ ਲੋਕ ਕਿਸੇ ਵੀ ਜਗ੍ਹਾ ‘ਤੇ ਤੁਰੰਤ ਜਾਣਕਾਰੀ ਹਾਸਲ ਕਰ ਸਕਣਗੇ।
ਵੀਡੀਓ ਲਈ ਕਲਿੱਕ ਕਰੋ –