ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਛੱਠ ਪੂਜਾ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਦੇ ਨਾਲ ਹੀ ਕੁਝ ਇਲਾਕੇ ਅਜਿਹੇ ਵੀ ਹਨ ਜਿੱਥੇ ਪੁਲਿਸ ਨੇ ਸਮਾਗਮ ਮਨਾਉਣ ‘ਤੇ ਵੀ ਰੋਕ ਲਗਾ ਦਿੱਤੀ ਹੈ। ਲੋਕਾਂ ਨੇ ਪੁਲਿਸ ਦੀ ਇਸ ਕਾਰਵਾਈ ਦਾ ਵਿਰੋਧ ਵੀ ਕੀਤਾ। ਗਿੱਲ ਨਹਿਰ ਦੇ ਪੁਲ ਕੋਲ ਪੁਲੀਸ ਵੱਲੋਂ ਛੱਠ ਪੂਜਾ ਮਨਾਉਣ ’ਤੇ ਰੋਕ ਲਾਏ ਜਾਣ ’ਤੇ ਲੋਕਾਂ ਨੇ ਗੁੱਸਾ ਜ਼ਾਹਰ ਕੀਤਾ।
ਪੁਲੀਸ ਅਧਿਕਾਰੀਆਂ ਅਨੁਸਾਰ ਸਥਾਨਕ ਕਲੱਬ ਵੱਲੋਂ ਵਿਭਾਗ ਦੀ ਇਜਾਜ਼ਤ ਤੋਂ ਬਿਨਾਂ ਸਮਾਗਮ ਕਰਵਾਇਆ ਗਿਆ ਅਤੇ ਉਹ ਉੱਚੀ ਆਵਾਜ਼ ਵਿੱਚ ਗੀਤ ਵਜਾ ਰਹੇ ਸਨ। ਪੁਲੀਸ ਨੇ ਸਮਾਗਮ ਵਿੱਚ ਵਰਤਿਆ ਸਾਮਾਨ ਜ਼ਬਤ ਕਰਨ ਸਮੇਤ ਪ੍ਰਬੰਧਕਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਪੁਲਿਸ ਦੀ ਇਸ ਕਾਰਵਾਈ ਤੋਂ ਤੁਰੰਤ ਬਾਅਦ ਲੋਕ ਇਕੱਠੇ ਹੋ ਗਏ ਅਤੇ ਧਰਨਾ ਲਗਾ ਦਿੱਤਾ। ਲੋਕਾਂ ਨੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਸਮਾਗਮ ਵਿੱਚ ਪੁਲੀਸ ਨੇ ਪੂਰੀ ਕਾਰਵਾਈ ਦਾ ਮੂਡ ਦਿਖਾਇਆ। ਸਭ ਤੋਂ ਪਹਿਲਾਂ ਡੀਜੇ ਸਪੀਕਰ ਬੰਦ ਕਰ ਦਿੱਤੇ ਗਏ ਅਤੇ ਤਾਰਾਂ ਨੂੰ ਉਖਾੜ ਦਿੱਤੀਆਂ ਗਈਆਂ। ਇਸ ਦੌਰਾਨ ਸਮਾਗਮ ਵਿੱਚ ਪੁਲੀਸ ਨਾਲ ਹੱਥੋਪਾਈ ਵੀ ਹੋਈ।