ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 13 ਅਪ੍ਰੈਲ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਮੰਤਰੀ ਪ੍ਰੀਸ਼ਦ ਦੀ ਇਹ ਮੀਟਿੰਗ ਬੁੱਧਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ । ਇਹ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਕੈਬਨਿਟ ਮੀਟਿੰਗ ਵਿਚ ਪੰਜਾਬ ਨੂੰ ਲੈ ਕੇ ਕੁਝ ਅਹਿਮ ਫੈਸਲੇ ਕੀਤੇ ਜਾ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਦੱਸ ਦੇਈਏ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਫੇਸਬੁੱਕ ਰਾਹੀਂ ਵੀ ਇੱਕ ਪੋਸਟ ਸ਼ੇਅਰ ਕੀਤੀ ਹੈ ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਪੰਜਾਬ ਨਾਲ ਕੀਤਾ ਇੱਕ-ਇੱਕ ਵਾਅਦਾ ਯਾਦ ਹੈ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਥੋੜ੍ਹਾ ਸਬਰ ਕਰੋ। ਤੇ ਸਾਰੇ ਮਸਲਿਆਂ ਦਾ ਹੱਲ ਕੀਤਾ ਜਾਵੇਗਾ। CM ਮਾਨ ਵੱਲੋਂ ਜਾਰੀ ਕੀਤੀ ਗਈ ਪੋਸਟ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਹਨ ਕਿ 13 ਅਪ੍ਰੈਲ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਵੱਲੋਂ ਕੁਝ ਅਹਿਮ ਫੈਸਲੇ ਲਏ ਜਾ ਸਕਦੇ ਹਨ।