ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 10 ਵਜੇ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਕੱਲ੍ਹ ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਹੋਏ ਬੰਬ ਧਮਾਕੇ ‘ਤੇ ਇਸ ਪ੍ਰੈੱਸ ਕਾਨਫਰੰਸ ਵਿਚ ਚਰਚਾ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਗੌਰਤਲਬ ਹੈ ਕਿ ਬੀਤੇ ਦਿਨੀਂ ਲੁਧਿਆਣਾ ਦੇ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ‘ਤੇ ਬੰਬ ਧਮਾਕਾ ਹੋਇਆ ਜਿਸ ਵਿਚ 3 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਕਈ ਜ਼ਖਮੀ ਹੋ ਗਏ। ਹਾਦਸੇ ਵਿੱਚ ਪੰਜ ਲੋਕਾਂ ਦੇ ਜ਼ਖਮੀ ਹੋਣ ਦਾ ਪਤਾ ਲੱਗਾ ਹੈ, ਜਿਨ੍ਹਾਂ ਵਿੱਚੋਂ ਇੱਕ ਨੂੰ ਸੀ.ਐੱਮ.ਸੀ.ਐੱਚ., ਦੋ ਨੂੰ ਸਿਵਲ ਹਸਪਤਾਲ ਤੇ ਦੋ ਜ਼ਖਮੀਆਂ ਨੂੰ ਡੀ.ਐੱਮ.ਸੀ.ਐੱਚ. ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ। ਜਦੋਂ ਇਹ ਧਮਾਕਾ ਲੁਧਿਆਣਾ ਦੀ ਕਚਹਿਰੀ ‘ਚ ਹੋਇਆ ਉਦੋਂ ਹੜਤਾਲ ਚੱਲ ਰਹੀ ਸੀ, ਇਸ ਲਈ ਕਚਹਿਰੀ ‘ਚ ਵਕੀਲਾਂ ਦੀ ਗਿਣਤੀ ਘੱਟ ਸੀ, ਨਹੀਂ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ।