Chief Minister expressed his condolences : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਤਵੰਤ ਕੌਰ ਸੰਧੂ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕੀਤਾ, ਜਿਨ੍ਹਾਂ ਦਾ ਅੱਜ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬੀਬੀ ਸਤਵੰਤ ਕੌਰ ਨੇ ਦੋ ਵਾਰ ਮੰਤਰੀ ਅਤੇ ਚਮਕੌਰ ਸਾਹਿਬ ਤੋਂ ਪੰਜ ਵਾਰ ਦੇ ਵਿਧਾਇਕ ਨੇ ਖੇਤਰ ਦੇ ਸਰਵਪੱਖੀ ਵਿਕਾਸ ਅਤੇ ਇਸ ਦੇ ਲੋਕਾਂ ਖਾਸ ਕਰਕੇ ਸਮਾਜ ਦੇ ਪਛੜੇ ਵਰਗਾਂ ਦੀ ਭਲਾਈ ਲਈ ਨਿਰੰਤਰ ਮਿਹਨਤ ਕੀਤੀ ਹੈ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਮਿੱਤਰਾਂ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰਾ ਹੋਣ ਵਾਲੇ ਨੁਕਸਾਨ ਨੂੰ ਸਹਿਣ ਕਰਨ ਦੀ ਤਾਕਤ ਬਖਸ਼ਣ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖਸ਼ਣ।
ਦੱਸਣਯੋਗ ਹੈ ਕਿ ਬੀਬੀ ਸਤਵੰਤ ਕੌਰ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਰਹਿ ਚੁੱਕੇ ਸਨ ਅਤੇ ਇਸਤਰੀ ਅਕਾਲੀ ਦਲ ਦੀ ਸਰਪ੍ਰਸਤੀ ਵੀ ਕਰ ਚੁੱਕੇ ਸਨ। ਉਨ੍ਹਾਂ ਨੇ ਪੰਜ ਵਾਰ ਚਮਕੌਰ ਸਾਹਿਬ ਹਲਕੇ ਦੀ ਨੁਮਾਇੰਦਗੀ ਕੀਤੀ ਸੀ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦਾ ਪੂਰੇ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ 50 ਸਾਲਾਂ ਤੋਂ ਵੱਧ ਸਮੇਂ ਤੱਕ ਸੇਵਾਵਾਂ ਨਿਭਾਈਆਂ। ਉਨ੍ਹਾਂ ਦੇ ਪਤੀ ਅਜੈਬ ਸਿੰਘ ਸੰਧੂ ਨੇ ਵੀ ਰਾਜ ਵਿਧਾਨ ਸਭਾ ਵਿਚ ਦੋ ਵਾਰ ਇਕੋ ਖੇਤਰ ਦੀ ਨੁਮਾਇੰਦਗੀ ਕੀਤੀ ਸੀ। ਬੀਬੀ ਸਤਵੰਤ ਕੌਰ ਨੇ 22 ਫਰਵਰੀ ਨੂੰ 81 ਸਾਲਾਂ ਦੀ ਹੋਣਾ ਸੀ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਸੀ। ਉਨ੍ਹਾਂ ਨੇ ਬੀਤੀ ਰਾਤ ਲਗਭਗ 10.40 ਵਜੇ ਆਖਰੀ ਸਾਹ ਲਿਆ।