Chief Minister gave permission : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਫੇਸਬੁੱਕ ’ਤੇ ਆਪਣੇ ਲਾਈਵ ਪ੍ਰੋਗਰਾਮ ’ਕੈਪਟਨ ਨੂੰ ਸਵਾਲ’ ਦੌਰਾਨ ਕੋਰੋਨਾ ਮਹਾਮਾਰੀ ਕਾਰਨ ਬੰਦ ਪਈਆਂ ਪਸ਼ੂ ਮੰਡੀਆਂ ਨੂੰ ਮੁੜ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਮੰਡੀਆਂ ਵਿਚ ਕੋਰੋਨਾ ਤੋਂ ਬਚਾਅ ਲਈ ਪੁਖਤਾ ਪ੍ਰਬੰਧ ਕਰਨ ਲਈ ਵੀ ਕਿਹਾ।
ਦੱਸਣਯੋਗ ਹੈ ਕਿ ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਇਕ ਵਿਅਕਤੀ ਗੁਰਧਿਆਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਿਆ ਸੀ ਕਿ ਕੋਰੋਨਾ ਕਾਰਨ ਪਸ਼ੂ ਮੰਡੀਆਂ ਬੰਦ ਪਈਆਂ ਹਨ, ਜਿਸ ਕਰਕੇ ਉਨ੍ਹਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਲਈ ਮੰਡੀਆਂ ’ਚ ਕੋਰੋਨਾ ਤੋਂ ਬਚਾਅ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਂਦਿਆਂ ਇਹ ਮੰਡੀਆਂ ਮੁੜ ਖੋਲ੍ਹੀਆਂ ਜਾਣੀਆਂ ਚਾਹੀਦੀਆਂ ਹਨ। ਇਸ ’ਤੇ ਮੁੱਖ ਮੰਤਰੀ ਨੇ ਇਨ੍ਹਾਂ ਮੰਡੀਆਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੰਦਿਆਂ ਕਿਹਾ ਕਿ ਜਿਵੇਂ ਕਣਕ ਦੀ ਖਰੀਦ ਦੌਰਾਨ ਮੰਡੀਆਂ ਵਿਚ ਕੋਰੋਨਾ ਤੋਂ ਬਚਾਅ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਉਸੇ ਤਰਜ ’ਤੇ ਪਸ਼ੂ ਮੰਡੀਆਂ ਵਿਚ ਵੀ ਕੋਰੋਨਾ ਤੋਂ ਬਚਾਅ ਦੇ ਸਾਰੇ ਪ੍ਰਬੰਧ ਕਰਕੇ ਇਹ ਮੰਡੀਆਂ ਖੋਲ੍ਹੀਆਂ ਜਾਣਗੀਆਂ।