ਪੰਜਾਬ ਦੇ ਚੀਫ ਸੈਕ੍ਰੇਟਰੀ ਵੀਕੇ ਜੰਜੂਆ ਅੱਜ ਰਿਟਾਇਰ ਹੋ ਰਹੇ ਹਨ। ਉਨ੍ਹਾਂ ਨੂੰ ਵਧਾਈ ਦੇਣ ਦਾ ਸਿਲਸਿਲਾ ਵੀ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਸੀਨੀਅਰ IAS ਅਧਿਕਾਰੀ ਅਨੁਰਾਗ ਵਰਮਾ ਨੂੰ ਚੀਫ ਸੈਕ੍ਰੇਟਰੀ ਨਿਯੁਕਤ ਕੀਤਾ ਗਿਆ। ਸੂਬਾ ਸਰਕਾਰ ਨੇ ਇਸ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਆਈਏਐੱਸ ਵੀਕੇ ਜੰਜੂਆ ਯੂਪੀਐੱਸਸੀ ਤੋਂ ਐਕਸਟੈਸ਼ਨ ਮਿਲਣ ਦੀ ਉਮੀਦ ਨਹੀਂ ਸੀ। ਇਸੇ ਕਾਰਨ ਉਨ੍ਹਾਂ ਨੇ PPSC ਚੇਅਰਮੈਨ ਅਹੁਦੇ ਲਈ ਅਪਲਾਈ ਕੀਤਾ ਹੈ। ਪੰਜਾਬ ਦੇ ਚੀਫ ਸਕੱਤਰ ਦੀ ਦੌ ਵਿਚ ਆਈਏਐੱਸ ਕੇਪਹੀ ਸਿਨ੍ਹਾ ਦਾ ਨਾਂ ਵੀ ਸ਼ਾਮਲ ਸੀ ਪਰ ਪੰਜਾਬ ਸਰਕਾਰ ਨੇ ਅਨੁਰਾਗ ਵਰਮਾ ਦੇ ਨਾਂ ਨੂੰ ਮਨਜ਼ੂਰੀ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਅੱਜ ਤੋਂ 3 ਜੁਲਾਈ ਤੱਕ ਅਲਰਟ ਕੀਤਾ ਜਾਰੀ
ਪੰਜਾਬ ਦੇ ਚੀਫ ਸਕੱਤਰ ਵੀਕੇ ਜੰਜੂਆ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਅਹੁਦੇ ਲਈ ਅਪਲਾਈ ਕੀਤਾ ਹੈ। ਹਾਲਾਂਕਿ ਸੂਬਾ ਸਰਕਾਰ ਵੱਲੋਂ ਫਿਲਹਾਲ ਇਸ ‘ਤੇ ਫੈਸਲਾ ਨਹੀਂ ਲਿਆ ਗਿਆ। ਵੀਕੇ ਜੰਜੂਆ ਅੱਜ ਰਿਟਾਇਰ ਹੋਣ ਜਾ ਰਹੇ ਹਨ ਪਰ ਇਸ ਤੋਂ ਪਹਿਲਾਂ ਉਹ ਆਪਣੇ ਸਾਰੇ ਪੈਂਡਿੰਗ ਕੰਮਾਂ ਨੂੰ ਪੂਰਾ ਕਰਨ ਸਣੇ ਸਾਰੀਆਂ ਮੀਟਿੰਗ ਕਰ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: