ਉੱਤਰੀ ਭਾਰਤ ‘ਚ ਮੰਗਲਵਾਰ (21 ਮਾਰਚ) ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਇੱਕ ਹਸਪਤਾਲ ਦੇ ਡਾਕਟਰਾਂ ਨੇ ਇੱਕ ਬੱਚੇ ਦੀ ਡਿਲਵਰੀ ਕੀਤੀ। ਬੱਚੇ ਦਾ ਜਨਮ ਹੇਠਲੇ ਹਿੱਸੇ ਦੇ ਸੀਜ਼ੇਰੀਅਨ ਸੈਕਸ਼ਨ ਰਾਹੀਂ ਹੋਇਆ ਸੀ। ਜਾਣਕਾਰੀ ਮੁਤਾਬਕ ਐਸਡੀਐਚ (ਸਬ ਜ਼ਿਲ੍ਹਾ ਹਸਪਤਾਲ) ਬਿਜਬੇਹਰਾ ਅਨੰਤਨਾਗ ਵਿਖੇ ਐਮਰਜੈਂਸੀ ਐਲਐਸਸੀਐਸ (ਲੋਅਰ-ਸੈਗਮੈਂਟ ਸਿਜੇਰੀਅਨ ਸੈਕਸ਼ਨ) ਚੱਲ ਰਹੀ ਸੀ, ਜਿਸ ਦੌਰਾਨ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ।
ਜ਼ਿਲ੍ਹੇ ਦੇ ਮੁੱਖ ਮੈਡੀਕਲ ਅਫ਼ਸਰ ਨੇ ਟਵੀਟ ਕੀਤਾ ਕਿ SDH (ਸਬ ਜ਼ਿਲ੍ਹਾ ਹਸਪਤਾਲ) ਬਿਜਬੇਹਰਾ ਦੇ ਸਟਾਫ ਦਾ ਧੰਨਵਾਦ ਜਿਨ੍ਹਾਂ ਨੇ LSCS ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਰੱਬ ਦਾ ਸ਼ੁਕਰ ਹੈ ਕਿ ਸਭ ਕੁਝ ਠੀਕ ਚੱਲਿਆ। ਟਵੀਟ ਵਿੱਚ ਇੱਕ ਵੀਡੀਓ ਸ਼ਾਮਲ ਕੀਤਾ ਗਿਆ ਸੀ ਜਿਸ ਵਿੱਚ ਦਿਖਾਇਆ ਗਿਆ ਸੀ ਕਿ ਭੂਚਾਲ ਦੇ ਸਮੇਂ ਸਟਾਫ ਕਿਵੇਂ ਕੰਮ ਕਰ ਰਿਹਾ ਹੈ ਅਤੇ ਆਲੇ-ਦੁਆਲੇ ਦੀ ਹਰ ਚੀਜ਼ ਹਿੱਲ ਰਹੀ ਹੈ। ਇਸ ਦੌਰਾਨ ਇੱਕ ਵਾਰ ਲਾਈਟ ਵੀ ਚਲੀ ਗਈ। ਉਸ ਵੇਲੇ ਖੁਦਾ ਨੂੰ ਯਾਦ ਕਰਦਿਆਂ ਡਾਕਟਰਾਂ ਨੇ ਆਪਣਾ ਕੰਮ ਜਾਰੀ ਰੱਖਿਆ।
ਮੰਗਲਵਾਰ ਰਾਤ ਨੂੰ ਦਿੱਲੀ, ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਆਪਣੇ ਘਰਾਂ ਅਤੇ ਦੁਕਾਨਾਂ ਤੋਂ ਬਾਹਰ ਨਿਕਲ ਕੇ ਸੜਕਾਂ ‘ਤੇ ਆ ਗਏ। ਭਾਰਤ ਵਿੱਚ ਭੂਚਾਲ ਦਾ ਸਭ ਤੋਂ ਵੱਧ ਅਸਰ ਜੰਮੂ-ਕਸ਼ਮੀਰ, ਪੰਜਾਬ, ਹਰਿਆਣਾ ਸਮੇਤ ਦਿੱਲੀ-ਐਨਸੀਆਰ ਵਿੱਚ ਦੇਖਿਆ ਜਾ ਸਕਦਾ ਹੈ। ਭਾਰਤ ਵਿੱਚ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਭੂਚਾਲ ਸਥਾਨਕ ਸਮੇਂ ਮੁਤਾਬਕ ਰਾਤ 10.17.27 ਵਜੇ ਆਇਆ ਅਤੇ ਭੂਚਾਲ ਵਿਗਿਆਨ ਕੇਂਦਰ ਨੇ ਭੂਚਾਲ ਦੀ ਤੀਬਰਤਾ 6.6 ਮਾਪੀ।
ਇਹ ਵੀ ਪੜ੍ਹੋ : ਸੈਲਫੀ ਲੈਂਦਿਆਂ ਝੀਲ ‘ਚ ਪਲਟੀ ਕਿਸ਼ਤੀ, 2 ਸਕੇ ਭਰਾਵਾਂ ਸਣੇ ਚਾਰ ਦੀ ਗਈ ਜਾਨ
ਇਸ ਤੋਂ ਇਲਾਵਾ ਅਫਗਾਨਿਸਤਾਨ, ਪਾਕਿਸਤਾਨ, ਤੁਰਕਮੇਨਿਸਤਾਨ, ਕਜ਼ਾਕਿਸਤਾਨ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਉੱਤਰੀ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 133 ਕਿਲੋਮੀਟਰ ਦੱਖਣ-ਪੂਰਬ ‘ਚ ਸੀ। ਪਾਕਿਸਤਾਨ ਅਤੇ ਅਫਗਾਨਿਸਤਾਨ ‘ਚ ਮੰਗਲਵਾਰ ਨੂੰ ਆਏ ਭੂਚਾਲ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ।
ਵੀਡੀਓ ਲਈ ਕਲਿੱਕ ਕਰੋ -: