ਪੰਜਾਬ ਦੇ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ (CI) ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਵਿਚ ਪੁਲਿਸ ਨੇ ਇਕ ਨਾਬਾਲਗ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਉਸ ਕੋਲੋਂ ਵੱਡੀ ਮਾਤਰਾ ਵਿਚ ਹੈਰੋਇਨ ਦੀ ਖੇਪ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪੁੱਛਗਿੱਛ ਦੌਰਾਨ ਨਾਬਾਲਗ ਮੁਲਜ਼ਮ ਵੱਲੋਂ ਪੁਲਿਸ ਨਾਲ ਸਾਂਝੀ ਕੀਤੀ ਗਈ ਜਾਣਕਾਰੀ ਹੈਰਾਨੀਜਨਕ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮਸ਼ਹੂਰ ਸਮੱਗਲਰ ਰੇਸ਼ਮ ਸਿੰਘ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਡੀਜੀਪੀ ਗੌਰਵ ਯਾਦਵ ਵੱਲੋਂ ਜਾਰੀ ਜਾਣਕਾਰੀ ਅਨੁਸਾਰ CI ਅੰਮ੍ਰਿਤਸਰ ਨੂੰ ਤਸਕਰ ਬਾਰੇ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਟੀਮ ਨੇ ਅੰਮ੍ਰਿਤਸਰ ਦੇ ਰਾਮਤੀਰਥ ਰੋਡ ‘ਤੇ ਪਿੰਡ ਮਾਹਲ ਨੇੜੇ ਵਿਸ਼ੇਸ਼ ਨਾਕਾ ਲਗਾਇਆ। ਇਸ ਦੌਰਾਨ ਪੁਲਿਸ ਨੇ 15 ਕਿਲੋ. ਹੈਰੋਇਨ ਸਮੇਤ ਇਕ 17 ਸਾਲਾਂ ਨਾਬਾਲਗ ਨੂੰ ਫੜ ਲਿਆ। ਇੰਨਾ ਹੀ ਨਹੀਂ ਮੁਲਜ਼ਮਾਂ ਕੋਲੋਂ 8.4 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਦਿੱਲੀ ‘ਚ DJ ਵਾਲਿਆਂ ਦਾ ਖੌਫ਼ਨਾਕ ਕਾਰਾ, ਵਿਆਹ ‘ਚ ਖਾਣੇ ਦੀ ਪਲੇਟ ਨਾ ਦੇਣ ‘ਤੇ ਕੈਟਰਰ ਦਾ ਕੀਤਾ ਕ.ਤਲ
ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਦੋਸ਼ੀ ਤਸਕਰ ਰੇਸ਼ਮ ਸਿੰਘ ਨੇ ਖੁਦ ਹੀ ਇਹ ਖੇਪ ਸਰਹੱਦ ਪਾਰ ਤੋਂ ਮੰਗਵਾਈ ਸੀ। ਤਸਕਰ ਦੇ ਖ਼ਿਲਾਫ਼ SSOC ਅੰਮ੍ਰਿਤਸਰ ਵਿਖੇ ਧਾਰਾ 21,25,29,61,85 ਅਤੇ NDPS ਐਕਟ ਤਹਿਤ FIR ਨੰਬਰ 5 ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਫ਼ਿਲਹਾਲ ਮੁਲਜ਼ਮ ਰੇਸ਼ਮ ਸਿੰਘ ਪੁਲਿਸ ਦੇ ਹੱਥ ਨਹੀਂ ਲੱਗਿਆ ਹੈ। ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮ ਨੂੰ ਫੜ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: