ਪੰਜਾਬ ਦੇ ਬਠਿੰਡਾ ‘ਚ CIA ਸਟਾਫ਼ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਲੁਟੇਰਿਆਂ ਕੋਲੋਂ ਇੱਕ ਬਿਨਾਂ ਨੰਬਰ ਮੋਟਰਸਾਈਕਲ ਅਤੇ 3 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ‘ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਤ੍ਰਿਲੋਚਨ ਸਿੰਘ ਨੇ ਦੱਸਿਆ ਕਿ ਸੀ.ਆਈ.ਏ ਸਟਾਫ-1 ਦੀ ਪੁਲਿਸ ਪਾਰਟੀ ਰੇਲਵੇ ਫਾਟਕ ਬਾਬਾ ਦੀਪ ਸਿੰਘ ਨਗਰ, ਹਾਜੀ ਰਤਨ ਰੋਡ ਬਠਿੰਡਾ ਨੇੜੇ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਤਿੰਨ ਲੁਟੇਰੇ ਲਗਾਤਾਰ ਸ਼ਹਿਰਾਂ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ। ਉਹ ਮੋਟਰਸਾਈਕਲ ਚੋਰੀ ਕਰਦੇ ਹਨ। ਇਨ੍ਹਾਂ ਹੀ ਨਹੀਂ ਮੁਲਜ਼ਮ ਚੋਰੀ ਦੇ ਬਾਈਕ ‘ਤੇ ਸਵਾਰ ਔਰਤਾਂ ਅਤੇ ਮਰਦਾਂ ਕੋਲੋਂ ਰਾਹਗੀਰਾਂ ਤੋਂ ਮੋਬਾਈਲ ਖੋਹ ਲੈਂਦੇ ਹਨ। ਫਿਰ ਉਹ ਲੋਕਾਂ ਨੂੰ ਚੋਰੀ ਦੇ ਮੋਬਾਈਲ ਅਤੇ ਮੋਟਰਸਾਈਕਲ ਸਸਤੇ ਭਾਅ ਵੇਚਦੇ ਹਨ।
ਇਹ ਵੀ ਪੜ੍ਹੋ : ਮਨੀਸ਼ ਸਿਸੋਦੀਆ ਦੀ ਪਤਨੀ ਸੀਮਾ ਸਿਸੋਦੀਆ ਦੀ ਵਿਗੜੀ ਸਿਹਤ, ਹਸਪਤਾਲ ‘ਚ ਭਰਤੀ
ਇੰਸਪੈਕਟਰ ਨੇ ਦੱਸਿਆ ਕਿ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਦਵਿੰਦਰ ਸਿੰਘ ਉਰਫ਼ ਗੰਜਾ ਵਾਸੀ ਕ੍ਰਿਸ਼ਨਾ ਕਲੋਨੀ ਬਠਿੰਡਾ, ਗੁਰਜੀਤ ਸਿੰਘ ਗਹਿਰੀ ਵਾਸੀ ਰਾਜਗੜ੍ਹ ਜ਼ਿਲ੍ਹਾ ਬਰਨਾਲਾ ਹਾਲ ਕ੍ਰਿਸ਼ਨ ਕਲੋਨੀ ਬਠਿੰਡਾ ਅਤੇ ਪਰਮਿੰਦਰ ਸਿੰਘ ਉਰਫ਼ ਕਾਲੀਆ ਵਾਸੀ ਗੁਰੂ ਕੀ ਨਗਰੀ ਵੱਜੋਂ ਹੋਈ ਹੈ।ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: