ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ਵਿਚ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮੈਡੀਕਲ ਦੇ ਬਾਅਦ ਮਾਨਸਾ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੇ ਮਾਣਯੋਗ ਅਦਾਲਤ ਨੇ ਪ੍ਰਿਤਪਾਲ ਸਿੰਘ ਨੂੰ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ ਹੈ।
ਬੀਤੇ ਦਿਨੀਂ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕੁਲਦੀਪ ਸਿੰਘ, ਰਾਜਵੀਰ ਸਿੰਘ ਤੇ ਰਾਜਿੰਦਰ ਸਿੰਘ ਨੂੰ ਵੀ ਮੈਡੀਕਲ ਜਾਂਚ ਦੇ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ 19 ਅਕਤੂਬਰ ਤੱਕ 7 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਦੱਸ ਦੇਈਏ ਕਿ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਾ ਗੈਂਗਸਟਰ ਦੀਪਕ ਟੀਨੂੰ ਸ਼ਨੀਵਾਰ ਰਾਤ ਪੁਲਿਸ ਹਿਰਾਸਤ ‘ਚੋਂ ਫਰਾਰ ਹੋ ਗਿਆ। ਪੰਜਾਬ ਪੁਲਿਸ ਦੀ ਅਪਰਾਧ ਜਾਂਚ ਏਜੰਸੀ (CIA) ਦੀਪਕ ਨੂੰ ਕਪੂਰਥਲਾ ਤੋਂ ਮਾਨਸਾ ਲੈ ਕੇ ਜਾ ਰਹੀ ਸੀ। ਇਸ ਦੌਰਾਨ ਦੀਪਕ ਰਾਤ 11 ਵਜੇ ਫਰਾਰ ਹੋ ਗਿਆ। ਉਹ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਦੋਸ਼ੀ ਲਾਰੈਂਸ ਦਾ ਗੁੰਡਾ ਹੈ। ਦਰਅਸਲ, ਸੀਆਈਏ ਟੀਮ ਦੀ ਵੱਡੀ ਲਾਪਰਵਾਹੀ ਕਾਰਨ ਦੀਪਕ ਨੂੰ ਬਚਣ ਦਾ ਮੌਕਾ ਮਿਲਿਆ।
ਵੀਡੀਓ ਲਈ ਕਲਿੱਕ ਕਰੋ -: