ਤਰਨਤਾਰਨ CIA ਸਟਾਫ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਸਰਹੱਦੀ ਖੇਤਰ ’ਚ ਗਸ਼ਤ ਦੇ ਦੌਰਾਨ ਮੋਟਰਸਾਈਕਲ ਸਵਾਰ ਦੋ ਭਰਾਵਾਂ ਕੋਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਦੋਵਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਦੋਵਾਂ ਖਿਲਾਫ ਇਲਾਕੇ ਨਾਲ ਸਬੰਧਤ ਥਾਣਾ ਸਦਰ ਪੱਟੀ ਵਿਚ NDPS ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਮਾਮਲੇ ਦੀ ਜਾਣਕਾਰੀ ਦਿੰਦਿਆਂ SP ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ CIA ਸਟਾਫ ਤਰਨਤਾਰਨ ਦੇ ਇੰਸਪੈਕਟਰ ਮੁਖਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਘਰਿਆਲਾ ਦੇ ਠੱਟਾ ਟੀ ਪਵਾਇੰਟ ਕੋਲ ਪੁੱਜੇ ਤਾਂ ਮੋਟਰਸਾਈਕਲ ਨੰਬਰ PB 46 AG 8216 ’ਤੇ ਸਵਾਰ ਦੋ ਵਿਅਕਤੀਆਂ ਨੂੰ 1 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਗ੍ਰਿਫਤਾਰ ਕੀਤਾ।
ਇਹ ਵੀ ਪੜ੍ਹੋ : ਪੰਜਾਬ ‘ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸਰਕਾਰ ਸਖ਼ਤ, ਮੁੱਖ ਸਕੱਤਰ ਨੇ ਜਾਰੀ ਕੀਤੇ ਆਦੇਸ਼
SP ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕੁਰਿੰਦਰ ਸਿੰਘ ਛਿੰਦਾ ਅਤੇ ਜਗਜੀਤ ਸਿੰਘ ਉਰਫ ਡਾਕਟਰ ਦੋਵੇਂ ਪੁੱਤਰ ਮਹਿਲ ਸਿੰਘ ਵਾਸੀ ਕਲਸੀਆਂ ਕਲਾਂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜ਼ਮ ਇਹ ਨਸ਼ੀਲਾ ਪਦਾਰਥ ਕਿੱਥੋਂ ਲੈ ਕੇ ਆ ਰਹੇ ਸਨ ਅਤੇ ਅੱਗੇ ਕਿਸ ਨੂੰ ਦੇਣਾ ਸੀ।
ਵੀਡੀਓ ਲਈ ਕਲਿੱਕ ਕਰੋ -: