ਖਰੜ : ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਸਵੇਰੇ ਮਾਨਸਾ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਖਰੜ, 15 ਜੂਨ, 2022 : ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਸਵੇਰੇ ਮਾਨਸਾ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਬਿਸ਼ਨੋਈ ਨੂੰ 7 ਦਿਨਾਂ ਲਈ ਰਿਮਾਂਡ ‘ਤੇ ਭੇਜ ਦਿੱਤਾ ਹੈ। ਲਾਰੈਂਸ ਬਿਸ਼ਨੋਈ ਨੂੰ ਭਾਰੀ ਸੁਰੱਖਿਆ ਹੇਠ ਸੀਆਈਏ ਸਟਾਫ ਮਾਨਸਾ ਤੋਂ ਖਰੜ ਲਿਆਂਦਾ ਗਿਆ ਸੀ।
ਜਾਣਕਾਰੀ ਮੁਤਾਬਕ ਬਿਸ਼ਨੋਈ ਨੂੰ ਬੁਲੇਟ ਪਰੂਫ ਸਕਾਰਪੀਓ ਗੱਡੀ ਵਿੱਚ ਮਾਨਸਾ ਤੋਂ ਖਰੜ ਲਿਆਂਦਾ ਗਿਆ ਸੀ, ਜਿੱਥੇ ਪੁਲਿਸ ਵੱਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਸਿੱਧੂ ਮੂਸੇਵਾਲਾ ਹੱਤਿਆਕਾਂਡ ਵਿਚ SIT ਅਤੇ AGTF ਲਾਰੈਂਸ ਬਿਸ਼ਨੋਈ ਤੋਂ ਪੁੱਛਗਿਛ ਕਰਨਗੇ। ਸਿਟ ਦਾ ਕਹਿਣਾ ਹੈ ਕਿ ਲਾਰੈਂਸ ਤੋਂ ਪੁੱਛਗਿਛ ਵਿਚ ਹੱਤਿਆਕਾਂਡ ਦੇ ਜ਼ਰੂਰੀ ਸੁਰਾਗ ਮਿਲ ਸਕਦੇ ਹਨ ਜਿਸ ਨਾਲ ਹੱਤਿਆ ਵਿਚ ਸ਼ਾਮਲ ਹਮਲਾਵਰਾਂ ਦੀ ਗ੍ਰਿਫਤਾਰੀ ਹੋ ਸਕਦੀ ਹੈ। ਹੁਣ ਤੱਕ ਪੁਲਿਸ ਨੇ ਸਿਰਫ ਉਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਹਥਿਆਰ ਦੇਣ ਤੇ ਰੇਕੀ ਕਰਨ ਦੇ ਸ਼ੱਕ ਵਿਚ ਹਨ।
ਕੋਰਟ ਨੇ ਪੰਜਾਬ ਪੁਲਿਸ ਨੂੰ ਇਹ ਨਿਸ਼ਚਿਤ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ ਕਿ ਦੋਸ਼ੀ ਦੀ ਮੈਡੀਕਲ ਜਾਂਚ ਦਿੱਲੀ ਛੱਡਣ ਤੋਂ ਪਹਿਲਾਂ ਅਤੇ ਪੰਜਾਬ ਦੇ ਸਬੰਧਤ ਸੀਜੇਐੱਮ ਕੋਰਟ ਦੇ ਸਾਹਮਣੇ ਪੇਸ਼ ਕਰਨ ਤੋਂ ਪਹਿਲਾਂ ਕਾਨੂੰਨ ਨਿਯਮਾਂ ਅਨੁਸਾਰ ਕੀਤੀ ਜਾਵੇ।
ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ ਜੋ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਸੀ।
ਵੀਡੀਓ ਲਈ ਕਲਿੱਕ ਕਰੋ -: