ਸੰਗਰੂਰ ਵਿਚ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਨੇਤਾਵਾਂ ਤੇ ਲੌਂਗੋਵਾਲ ਪੁਲਿਸ ਵਿਚ ਝੜਪ ਦੌਰਾਨ 2 ਕਿਸਾਨ ਨੇਤਾ ਤੇ ਇਕ ਪੁਲਿਸ ਇੰਸਪੈਕਟਰ ਜ਼ਖਮੀ ਹੋ ਗਏ ਜਿਸ ਵਿਚੋਂ ਇਕ ਕਿਸਾਨ ਦੀ ਪਟਿਆਲਾ ਵਿਚ ਇਲਾਜ ਦੌਰਾਨ ਮੌਤ ਹੋ ਗਈ। ਕਿਸਾਨਾਂ ਨੇ ਮੰਗਾਂ ਨੂੰ ਲੈ ਕੇ 16 ਕਿਸਾਨ ਸੰਗਠਨਾਂ ਨੇ ਚੰਡੀਗੜ੍ਹ ਵਿਚ ਵੱਡੇ ਪੱਧਰ ‘ਤੇ ਧਰਨੇ ਦਾ ਸੱਦਾ ਦਿੱਤਾ ਸੀ।
ਪੁਲਿਸ ਨੇ ਕਿਸਾਨ ਸੰਗਠਨ ਦੇ ਨੇਤਾਵਾਂ ਨੂੰ ਲੌਂਗੋਵਾਲ ਵਿਚ ਰੋਕਣ ਦੀ ਕੋਸ਼ਿਸ਼ ਕੀਤੀ। ਮੌਕੇ ਤੋਂ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਨੇਤਾ ਜਸਵਿੰਦਰ ਸਿੰਘ ਲੌਂਗੋਵਾਲ ਨੂੰ ਹਿਰਾਸਤ ਵਿਚ ਲੈ ਲਿਆ।
ਕਿਸਾਨ ਨੇਤਾ ਤੀਰਥ ਸਿੰਘ ਨੇ ਕਿਹਾ ਕਿ ਕਿਸਾਨ ਲੌਂਗੋਵਾਲ ਥਾਣੇ ‘ਤੇ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਸਨ।ਇਸ ਦੌਰਾਨ ਸੰਗਠਨ ਨੇ ਕਿਹਾ ਕਿ ਅੱਜ ਟੋਲ ਪਲਾਜ਼ਾ ਫ੍ਰੀ ਕਰ ਦਿੱਤੇ ਜਾਣ। ਕਿਸਾਨਾਂ ਵੱਲੋਂ ਅਜੇ ਕੂਚ ਕੀਤਾ ਜਾ ਰਿਹਾ ਸੀ ਕਿ ਰਸਤੇ ਵਿਚ ਕਿਸਾਨਾਂ ਨੂੰ ਪੁਲਿਸ ਨੇ ਘੇਰ ਲਿਆ ਜਿਥੇ ਉਨ੍ਹਾਂ ਨਾਲ ਪੁਲਿਸ ਨੇ ਮਾਰਕੁੱਟ ਕੀਤੀ ਜਿਸ ਵਿਚ ਕਿਸਾਨ ਨੇਤਾ ਪ੍ਰੀਤਮ ਸਿੰਘ ਤੇ ਗੁਰਜੰਟ ਸਿੰਘ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਦੱਸ ਦੇਈਏ ਕਿ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਵਿਚ ਪੰਜਾਬ ਪੁਲਿਸ ਦੇ ਇੰਸਪੈਕਟਰ ਦੀਪਿੰਦਰਪਾਲ ਸਿੰਘ ਵੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਜ਼ਖਮੀ ਕਿਸਾਨ ਨੇਤਾ ਪ੍ਰੀਤਮ ਸਿੰਘ ਨੂੰ ਇੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ ਸੀ। ਹੁਣ ਪ੍ਰੀਤਮ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -: