ਲੁਧਿਆਣਾ ਸ਼ਹਿਰ ਦੇ ਸਿਵਲ ਹਸਪਤਾਲ ਦੀ ਐਮਰਜੈਂਸੀ ਵਿੱਚ ਦੇਰ ਰਾਤ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਇਸ ਮਾਮਲੇ ‘ਚ 7 ਲੋਕਾਂ ਨੂੰ ਨਾਮਜ਼ਦ ਕੀਤਾ ਸੀ। ਦੋ ਮੁੱਖ ਮੁਲਜ਼ਮਾਂ ਦਾ ਰਿਮਾਂਡ ਅੱਜ ਖ਼ਤਮ ਹੋ ਗਿਆ ਅਤੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਦੋਵਾਂ ਮੁਲਜ਼ਮਾਂ ਦੀ ਕੇਂਦਰੀ ਜੇਲ੍ਹ ਵਿੱਚ ਕੁੱਟਮਾਰ ਕੀਤੀ ਗਈ। ਜਿਵੇਂ ਹੀ ਉਹ ਜੇਲ ‘ਚ ਗਏ ਤਾਂ ਦੋਹਾਂ ਦੋਸ਼ੀਆਂ ‘ਤੇ ਕੁਝ ਹਵਾਲਾਤੀਆਂ ਨੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਮਲਾ ਕਰਨ ਵਾਲਾ ਨੌਜਵਾਨ ਹੋਰ ਕੋਈ ਨਹੀਂ ਸਗੋਂ ਮ੍ਰਿਤਕ ਸ਼ਵਨ ਦਾ ਰਿਸ਼ਤੇਦਾਰ ਦੱਸਿਆ ਜਾ ਰਿਹਾ ਹੈ।
ਸ਼ਵਨ ਦਾ ਰਿਸ਼ਤੇਦਾਰ ਐਨਡੀਪੀਐਸ ਐਕਟ ਅਤੇ ਇੱਕ ਹੋਰ ਵਿਅਕਤੀ 307 ਤਹਿਤ ਜੇਲ੍ਹ ਵਿੱਚ ਬੰਦ ਹੈ। ਹਮਲਾਵਰਾਂ ਦੇ ਨਾਂ ਬੌਬੀ ਅਤੇ ਜਸਵਿੰਦਰ ਦੱਸਿਆ ਜਾ ਰਿਹਾ । ਸ਼ਵਨ ਦੀ ਮੌਤ ਦਾ ਬਦਲਾ ਲੈਣ ਲਈ ਇਨ੍ਹਾਂ ਦੋਵਾਂ ਦੋਸ਼ੀਆਂ ‘ਤੇ ਹਮਲਾ ਕੀਤਾ ਗਿਆ। ਹਮਲੇ ‘ਚ ਜ਼ਖਮੀਆਂ ‘ਚ ਸਾਹਿਲ ਅਤੇ ਅਭਿਸ਼ੇਕ ਸ਼ਾਮਲ ਹਨ।
ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਆਂਦਾ ਗਿਆ। ਡਾਕਟਰਾਂ ਮੁਤਾਬਕ ਸਾਹਿਲ ਦੀ ਪਿੱਠ ‘ਤੇ ਕਿਸੇ ਤਿੱਖੀ ਚੀਜ਼ ਨਾਲ ਵਾਰ ਕੀਤਾ ਗਿਆ ਸੀ। ਸਾਹਿਲ ‘ਤੇ ਸੂਏ ਨਾਲ ਵਾਰ ਕੀਤਾ ਗਿਆ ਹੈ। ਇਕ ਹੋਰ ਦੋਸ਼ੀ ਅਭਿਸ਼ੇਕ ਦੇ ਸਿਰ ‘ਤੇ ਤੇਜ਼ਧਾਰ ਚੀਜ਼ ਨਾਲ ਹਮਲਾ ਕੀਤਾ ਗਿਆ ਹੈ। ਅਭਿਸ਼ੇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਭਿਸ਼ੇਕ ਦਾ ਸਿਰ ਵੱਢ ਦਿੱਤਾ ਗਿਆ ਹੈ। ਡਾਕਟਰਾਂ ਨੇ ਅਭਿਸ਼ੇਕ ਦੇ ਸਿਰ ‘ਤੇ 4 ਤੋਂ 5 ਟਾਂਕੇ ਲਗਾਏ ਹਨ। ਪੁਲਿਸ ਨੇ ਸਿਵਲ ਹਸਪਤਾਲ ਨੂੰ ਸੀਲ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਘਟਨਾ ਦਾ ਪਤਾ ਲੱਗਦਿਆਂ ਹੀ ਏਸੀਪੀ ਸੈਂਟਰਲ ਰਮਨਦੀਪ ਭੁੱਲਰ ਅਤੇ ਥਾਣਾ ਡਿਵੀਜ਼ਨ ਨੰਬਰ 2 ਦੇ ਐਸਐਚਓ ਨਰਦੇਵ ਸਿੰਘ ਮੌਕੇ ’ਤੇ ਪੁੱਜੇ। ਏਸੀਪੀ ਰਮਨਦੀਪ ਭੁੱਲਰ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅੱਜ ਹੀ ਜੇਲ੍ਹ ਭੇਜਿਆ ਗਿਆ ਅਤੇ ਅੱਜ ਹੀ ਦੋਵਾਂ ਨਾਲ ਕੁੱਟਮਾਰ ਹੋਈ। ਦੋਵਾਂ ਨੂੰ ਪਟਿਆਲਾ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।