Clashes between police and farmers : ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ ਉਥੇ ਹੀ ਸ਼ੁੱਕਰਵਾਰ ਨੂੰ, ਉਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਵਿਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਫਾਰਮ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਜਦੋਂ ਪੁਲਿਸ ਨੇ ਬੈਰੀਕੇਡ ਲਗਾ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਤਾਂ ਕਿਸਾਨਾਂ ਨੇ ਬੈਰੀਕੇਡ ‘ਤੇ ਟਰੈਕਟਰ ਚੜ੍ਹਾ ਦਿੱਤਾ। ਸਾਹਮਣੇ ਆਈ ਵੀਡੀਓ ਵਿੱਚ ਪ੍ਰਦਰਸ਼ਨਕਾਰੀਆਂ ਦੀ ਇੱਕ ਵੱਡੀ ਭੀੜ ਪੁਲਿਸ ਦਾ ਸਾਹਮਣਾ ਕਰਦੀ ਨਜ਼ਰ ਆ ਰਹੀ ਹੈ। ਕੁਝ ਪ੍ਰਦਰਸ਼ਨਕਾਰੀ ਇੱਕ ਹਰੇ ਰੰਗ ਦੇ ਟਰੈਕਟਰ ਨਾਲ ਬੈਰੀਕੇਡ ‘ਤੇ ਧਾਵਾ ਬੋਲਦੇ ਹਨ, ਇਸਨੂੰ ਸੁੱਟ ਦਿੰਦੇ ਹਨ ਅਤੇ ਪੁਲਿਸ ਨੂੰ ਮਜਬੂਰ ਇਸ ਟਰੈਕਟਰ ਦੇ ਰਸਤੇ ਤੋਂ ਹੱਟਣਾ ਪੈਂਦਾ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਹਰਿਆਣਾ ਵਿੱਚ ਪੁਲਿਸ ਵੱਲੋਂ ਕਿਸਾਨਾਂ ਨਾਲ ਬੇਰਹਿਮੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ, ਜਦੋਂ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਪਰ ਕਿਸਾਨ ਹਰ ਅੜਿੱਕਾ ਪਾਰ ਕਰਕੇ ਦਿੱਲੀ ਸਰਹੱਦਾਂ ‘ਤੇ ਪਹੁੰਚ ਗਏ ਸਨ। ਦੱਸਣਯੋਗ ਹੈਗ ਕਿ ਪਿਛਲੇ ਮਹੀਨੇ ਤੋਂ ਹਜ਼ਾਰਾਂ ਕਿਸਾਨਾਂ ਨੇ ਤਿੰਨ ਨਵੇਂ ਕਾਨੂੰਨਾਂ ਦੇ ਵਿਰੁੱਧ ਰਾਜਧਾਨੀ ਦੀਆਂ ਸਰਹੱਦਾਂ ‘ਤੇ ਡੇਰਾ ਲਾਇਆ ਹੋਇਆ ਹੈ, ਉਹ ਕਹਿੰਦੇ ਹਨ ਕਿ ਇਹ ਕਾਨੂੰਨ ਨਿਯਮਤ ਬਾਜ਼ਾਰਾਂ ਦੇ ਟੁੱਟਣ ਦਾ ਕਾਰਨ ਬਣਨਗੇ. ਉਨ੍ਹਾਂ ਨੂੰ ਇਹ ਵੀ ਡਰ ਹੈ ਕਿ ਸਰਕਾਰ ਗਾਰੰਟੀਸ਼ੁਦਾ ਭਾਅਾਂ ਤੇ ਕਣਕ ਅਤੇ ਚਾਵਲ ਦੀ ਖਰੀਦ ਬੰਦ ਕਰ ਦੇਵੇਗੀ ਅਤੇ ਉਨ੍ਹਾਂ ਨੂੰ ਵੱਡੇ ਕਾਰਪੋਰੇਟਸ ਦੇ ਰਹਿਮ ‘ਤੇ ਛੱਡ ਦੇਵੇਗੀ।
ਦੱਸਣਯੋਗ ਹੈ ਕਿ ਕਿਸਾਨਾਂ ਦਾ ਅੱਜ ਦਿੱਲੀ ਬਾਰਡਰਾਂ ‘ਤੇ ਅੰਦੋਲਨ ਦਾ 30ਵਾਂ ਦਿਨ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇਹ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਜਾਣਗੇ ਪਰ ਸਰਕਾਰ ਸੋਧ ਲਈ ਤਾਂ ਮੰਨ ਰਹੀ ਹੈ ਪਰ ਕਾਨੂੰਨ ਰੱਦ ਕਰਨ ਲਈ ਨਹੀਂ। ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਕੱਲ੍ਹ, ਕੇਂਦਰ ਸਰਕਾਰ ਨੇ ਮੁੜ ਕਿਸਾਨਾਂ ਨੂੰ ਚਿੱਠੀ ਲਿਖ ਕੇ ਗੱਲਬਾਤ ਦੀ ਮੇਜ਼ ਉੱਤੇ ਵਾਪਿਸ ਆਉਣ ਦੀ ਅਪੀਲ ਕੀਤੀ ਹੈ। ਸਰਕਾਰ ਦੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਉਹ ਸਾਰੇ ਮੁੱਦਿਆਂ ‘ਤੇ ਖੁੱਲੇ ਵਿਚਾਰਾਂ ਦੇ ਨਾਲ ਨਾਲ ਐਮਐਸਪੀ ਬਾਰੇ ਲਿਖਤੀ ਭਰੋਸਾ ਦੇਣ ਲਈ ਵੀ ਤਿਆਰ ਹਨ।