ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੰਗਲਵਾਰ ਨੂੰ ਮੀਂਹ ਪਿਆ। ਅੰਮ੍ਰਿਤਸਰ ਅਤੇ ਲੁਧਿਆਣਾ ‘ਚ ਮੀਂਹ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ। ਮੋਗਾ, ਪਠਾਨਕੋਟ, ਜਲੰਧਰ ਵਿੱਚ ਵੀ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ, ਅੰਮ੍ਰਿਤਸਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ 64 ਮਿਲੀਮੀਟਰ, ਲੁਧਿਆਣਾ ਵਿੱਚ 12, ਪਠਾਨਕੋਟ ਵਿੱਚ 2, ਜਲੰਧਰ ਵਿੱਚ 1.5 ਅਤੇ ਮੋਗਾ ਵਿੱਚ 2.5 ਮਿਲੀਮੀਟਰ ਮੀਂਹ ਪਿਆ।
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਬੁੱਧਵਾਰ ਨੂੰ ਵੀ ਸੂਬੇ ‘ਚ ਬੱਦਲ ਛਾਏ ਰਹਿਣਗੇ। ਥਾਂ-ਥਾਂ ਮੀਂਹ ਪੈ ਸਕਦਾ ਹੈ। 11 ਅਗਸਤ ਨੂੰ ਰੱਖੜੀ ਵਾਲੇ ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 12 ਅਗਸਤ ਨੂੰ ਫਿਰ ਤੋਂ ਮੌਸਮ ਸਾਫ਼ ਹੋ ਜਾਵੇਗਾ। 13 ਅਗਸਤ ਤੋਂ ਬਾਅਦ ਮੁੜ ਮੀਂਹ ਪੈਣ ਦੀ ਆਸਾਰ ਹਨ।
ਦੱਸ ਦੇਈਏ ਕਿ ਮੰਗਲਵਾਰ ਨੂੰ ਸ਼ਹਿਰ ‘ਚ ਸਵੇਰ ਤੋਂ ਹੀ ਬੱਦਲ ਛਾਏ ਰਹੇ ਅਤੇ ਕਰੀਬ 11 ਵਜੇ ਬਾਰਿਸ਼ ਹੋਈ। ਇਸ ਕਾਰਨ ਸ਼ਹਿਰ ਵਾਸੀਆਂ ਨੂੰ ਰਾਹਤ ਮਿਲੀ ਪਰ ਤਾਪਮਾਨ ਵਿੱਚ ਕੋਈ ਖਾਸ ਗਿਰਾਵਟ ਨਹੀਂ ਆਈ।
ਇਹ ਵੀ ਪੜ੍ਹੋ : ਫਰੀਦਕੋਟ ਪੁਲਿਸ ਦੀ ਲਾਰੈਂਸ ਦਾ ਰਿਮਾਂਡ ਲੈਣ ਦੀ ਤਿਆਰੀ, ਅੱਜ ਪੇਸ਼ੀ, ਗੈਂਗਸਟਰ ‘ਤੇ ਪੰਜਾਬ ‘ਚ 17 ਕੇਸ
24 ਘੰਟਿਆਂ ਦੀ ਗੱਲ ਕਰੀਏ ਤਾਂ ਜਿੱਥੇ ਵੱਧ ਤੋਂ ਵੱਧ ਤਾਪਮਾਨ ਇੱਕ ਡਿਗਰੀ ਤੋਂ ਵੀ ਘੱਟ ਡਿੱਗਿਆ ਹੈ, ਉੱਥੇ ਹੀ ਘੱਟੋ-ਘੱਟ ਤਾਪਮਾਨ ਵਿੱਚ ਕਰੀਬ ਤਿੰਨ ਡਿਗਰੀ ਦਾ ਵਾਧਾ ਹੋਇਆ ਹੈ। ਵੱਧ ਤੋਂ ਵੱਧ ਤਾਪਮਾਨ 34.4 ਅਤੇ ਘੱਟੋ-ਘੱਟ ਤਾਪਮਾਨ 29.1 ਡਿਗਰੀ ਰਿਹਾ।
ਵੀਡੀਓ ਲਈ ਕਲਿੱਕ ਕਰੋ -: