ਭਗਵੰਤ ਮਾਨ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ।
ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ‘ਮੇਰੇ ਵੱਡੇ ਭਰਾ ਅਰਵਿੰਦ ਕੇਜਰੀਵਾਲ ਜੀ ਦਾ ਬਹੁਤ-ਬਹੁਤ ਧੰਨਵਾਦ। ਜਨਤਾ ਦੀ ਹਰ ਉਮੀਦ ‘ਤੇ ਖਰਾ ਉਤਰਾਂਗੇ ਤੇ ਫਿਰ ਤੋਂ ਰੰਗਲਾ ਪੰਜਾਬ ਬਣਾਵਾਂਗੇ।’
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਬਣਨ ‘ਤੇ ਕੇਜਰੀਵਾਲ ਨੇ ‘ਭਗਵੰਤ ਮਾਨ ਨੂੰ ਬਹੁਤ-ਬਹੁਤ ਵਧਾਈਆਂ ਤੇ ਸ਼ੁੱਭਕਾਮਾਨਾਵਾਂ ਦਿੱਤੀਆਂ ਸਨ। ਉਨ੍ਹਾਂ ਟਵੀਟ ਕਰਦਿਆਂ ਕਿਹਾ ਸੀ ਕਿ ਮੈਨੂੰ ਵਿਸ਼ਵਾਸ ਹੈ ਕਿ ਤੁਹਾਡੀ ਲੀਡਰਸ਼ਿਪ ਵਿਚ ਪੰਜਾਬ ਵਿਚ ਖੁਸ਼ਹਾਲੀ ਪਰਤੇਗੀ, ਖੂਬ ਤਰੱਕੀ ਹੋਵੇਗੀ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ। ਭਗਵਾਨ ਤੁਹਾਡੇ ਨਾਲ ਹੈ।’
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਭਗਵੰਤ ਮਾਨ ਨੇ ਕਿਹਾ ਕਿ ਭਗਤ ਸਿੰਘ ਨੇ ਜਿਹੜੀ ਅਜ਼ਾਦੀ ਦੇ ਸੁਪਨੇ ਲਏ ਸਨ ਅਸੀਂ ਉਹ ਸਾਰੇ ਸੁਪਨੇ ਪੂਰੇ ਕਰਾਂਗੇ। ਆਮ ਆਦਮੀ ਪਾਰਟੀ ਉਨ੍ਹਾਂ ਦੇ ਹਰ ਸੁਪਨੇ ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਹੈ। ਇਹ ਪਿੰਡ ਮੇਰੇ ਲਈ ਨਵਾਂ ਨਹੀਂ ਹੈ। ਆਪ ਦੀ ਹੂੰਝਾਫੇਰ ਜਿੱਤ ‘ਤੇ ਭਗਵੰਤ ਮਾਨ ਨੇ ਕਿਹਾ ਕਿ ਚੋਣਾਂ ਵਿੱਚ ਆਪ ਦਾ ਜਨਤਾ ਨੇ ਬਹੁਤ ਸਾਥ ਦਿੱਤਾ ਹੈ। ਸਾਨੂੰ ਜਨਤਾ ਦਾ ਕਰਜ਼ ਉਤਾਰਨ ਲਈ ਕਈ ਜਨਮ ਲੈਣੇ ਪੈਣਗੇ।
ਇਹ ਵੀ ਪੜ੍ਹੋ :
ਗੌਰਤਲਬ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿਚ ਪਹੁੰਚਣ ਲਈ ਉਨ੍ਹਾਂ ਦੇ ਦੋਵੇਂ ਬੱਚੇ ਸੀਰਤ ਕੌਰ ਮਾਨ ਤੇ ਦਿਲਸ਼ਾਨ ਮਾਨ ਅਮਰੀਕਾ ਤੋਂ ਪੰਜਾਬ ਪੁੱਜੇ ਹਨ। ਦੋਵੇਂ ਬੱਚੇ ਆਪਣੇ ਪਿਤਾ ਦੇ ਮੁੱਖ ਮੰਤਰੀ ਬਣਨ ‘ਤੇ ਕਾਫੀ ਖੁਸ਼ ਤੇ ਉਤਸ਼ਾਹਿਤ ਹਨ।