ਦਿੱਲੀ ਅਤੇ ਪੰਜਾਬ ਸਰਕਾਰ ਨੇ ਬਿਹਤਰ ਸਿਹਤ, ਸਿੱਖਿਆ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨੂੰ ਸਮਰੱਥ ਬਣਾਉਣ ਲਈ ‘ਗਿਆਨ ਸਾਂਝਾ ਸਮਝੌਤਾ’ ‘ਤੇ ਦਸਤਖਤ ਕੀਤੇ। ਜਿਸ ਤੋਂ ਬਾਅਦ ‘ਆਪ’ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ‘ਤੇ ਹਮਲਾ ਬੋਲਿਆ ਹੈ ਤੇ ਇਸ ਨੂੰ ਲੈ ਕੇ ਇੱਕ ਤੋਂ ਬਾਅਦ ਇੱਕ ਕਈ ਟਵੀਟ ਕੀਤੇ।
ਸ. ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੇ ‘ਗਿਆਨ ਵੰਡ ਸਮਝੌਤੇ’ ਦੀ ਆੜ ਵਿੱਚ ਪੰਜਾਬ ਦੇ ਹਿੱਤ ਦਿੱਲੀ ਨੂੰ ਵੇਚ ਦਿੱਤੇ ਹਨ। ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਪੰਜਾਬ ਦੀ ਖੁਦਮੁਖਤਿਆਰੀ ਅਤੇ ਰਾਜ ਦਾ ਪ੍ਰਸ਼ਾਸਨਿਕ ਕੰਟਰੋਲ ਅਰਵਿੰਦ ਕੇਜਰੀਵਾਲ ਨੂੰ ਸੌਂਪ ਕੇ ਲੋਕਾਂ ਨੂੰ ਧੋਖਾ ਕਿਉਂ ਦਿੱਤਾ।
ਦੂਜੇ ਟਵੀਟ ਵਿਚ ਸ. ਸੁਖਬੀਰ ਬਾਦਲ ਨੇ ਕਿਹਾ ਕਿ ‘ਭਗਵੰਤ ਮਾਨ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਕੇਜਰੀਵਾਲ ਦੀ ਨਜ਼ਰ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ‘ਤੇ ਹੈ। ਉਸ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਇਹ ਕੇ.ਐਸ.ਏ. ਲਿਆ ਕੇ ਅਦਾਰਿਆਂ ਨੂੰ ਪ੍ਰਬੰਧ ਕਰਨ ਦੀ ਸਾਜ਼ਿਸ਼ ਰਚੀ ਗਈ ਹੈ, ਜੋ ਕਿ ਪੰਜਾਬ ਦੇ ਪ੍ਰਸ਼ਾਸਕ ਕੰਟਰੋਲ ਨੂੰ ਦਿੱਲੀ ਸਰਕਾਰ ਨੂੰ ਸੌਂਪਣ ਲਈ ਤਿਆਰ ਕੀਤਾ ਗਿਆ ਇੱਕ ਦਸਤਾਵੇਜ਼ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਸਾਰਾ ਪੰਜਾਬ ਕੇਜਰੀਵਾਲ ਦੇ ਪੈਰਾਂ ਵਿਚ ਰੱਖ ਦਿੱਤਾ।’
ਤੀਜੇ ਟਵੀਟ ਵਿਚ ਸ. ਬਾਦਲ ਨੇ ਕਿਹਾ ਕਿ ‘ਅਸੀਂ ਆਫੀਸ਼ੀਅਲੀ ਸੀਕਰੇਸੀ ਐਕਟ ਦੀ ਇਸ ਉਲੰਘਣਾ ਦੇ ਖਿਲਾਫ ਪੰਜਾਬ ਦੇ ਰਾਜਪਾਲ ਤੱਕ ਪਹੁੰਚ ਕਰਾਂਗੇ ਅਤੇ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਵਿਰੋਧੀ ਸਮਝੌਤੇ ਨੂੰ ਆਪਣੀ ਸਹਿਮਤੀ ਵਾਪਸ ਲੈਣ ਲਈ ਨਿਰਦੇਸ਼ ਦੇਣ ਦੀ ਅਪੀਲ ਕਰਾਂਗੇ। ਅਕਾਲੀ ਦਲ ਆਪਣੀ ਕੋਰ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਵਿੱਚ ਆਪਣੀ ਅਗਲੀ ਕਾਰਵਾਈ ਦੀ ਯੋਜਨਾ ਵੀ ਬਣਾਏਗਾ।’
ਵੀਡੀਓ ਲਈ ਕਲਿੱਕ ਕਰੋ -: