ਚੀਨ ਤੇ ਅਮਰੀਕਾ ਵਿਚ ਵਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਕੇਂਦਰ ਵੱਲੋਂ ਸੂਬਿਆਂ ਨੂੰ ਵੀ ਅਲਰਟ ਜਾਰੀ ਕੀਤਾ ਗਿਆ ਹੈ। ਟੈਸਟਿੰਗ ਵਧਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੈਠਕ ਬੁਲਾਈ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੋਰੋਨਾ ਤੋਂ ਬਚਾਅ ਲਈ ਸਿਹਤ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਨੇ ਕੋਰੋਨਾ ਤੋਂ ਬਚਾਅ ਨੂੰ ਲੈ ਕੇ ਦਿਸ਼ਾ ਨਿਰਦੇਸ਼ ਜਾਰੀ ਕਰਨ ਦੇ ਲਈ ਗ੍ਰਹਿ ਵਿਭਾਗ ਨੂੰ ਪੱਤਰ ਲਿਖਿਆ ਹੈ । ਕੇਂਦਰੀ ਸਿਹਤ ਮੰਤਰਾਲੇ ਦੀਆਂ ਹਦਾਇਤਾਂ ‘ਤੇ ਸਾਰੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਸੈਂਪਲਿੰਗ ਵਧਾਉਣ ਅਤੇ ਸਕਾਰਾਤਮਕ ਮਾਮਲਿਆਂ ਵਿੱਚ ਜੀਨੋਮ ਸੀਕਵੈਂਸ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਮੀਟਿੰਗ ਦੁਪਹਿਰ 2 ਵਜੇ ਸਿਵਲ ਸਕੱਤਰੇਤ ਵਿਚ ਹੋਵੇਗੀ ।
ਇਹ ਵੀ ਪੜ੍ਹੋ : ਸਿੱਖਾਂ ਲਈ ਮਾਣ ਵਾਲੀ ਗੱਲ ! ਹੁਣ ਅਮਰੀਕਾ ਦੇ 2 ਸੂਬਿਆਂ ਦੇ ਸਕੂਲਾਂ ਦੇ ਸਿਲੇਬਸ ‘ਚ ਸ਼ਾਮਿਲ ਹੋਵੇਗਾ ‘ਸਿੱਖ ਧਰਮ’
ਦੱਸ ਦੇਈਏ ਕਿ ਕੋਰੋਨਾ ਦੇ ਖਤਰੇ ਦੇ ਵਿਚਕਾਰ ਰਾਜ ਸਰਕਾਰਾਂ ਵੀ ਅਲਰਟ ‘ਤੇ ਹੋ ਗਈਆਂ ਹਨ। ਅਧਿਕਾਰੀਆਂ ਨੇ ਇਸ ਨੂੰ ਰੋਕਣ ਲਈ ਰਣਨੀਤੀ ਬਣਾਉਣ ਲਈ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਕੋਰੋਨਾ ਜਾਂਚ ਨੂੰ ਤੇਜ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ । ਇਨਫੈਕਸ਼ਨ ਨੂੰ ਰੋਕਣ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: